Ludhiana News: ਬੀਤੇ ਦਿਨੀਂ ਲੁਧਿਆਣਾ ‘ਚ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ਨਾਂ ਦੇ ਨੌਜਵਾਨ ਦੇ ਹੋਏ ਦਿਨ-ਦਿਹਾੜੇ ਕਤਲ ਮਾਮਲੇ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕਰਦਿਆਂ, ਲੋੜੀਂਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੇ ਕੋਲੋਂ ਇੱਕ 9mm ਗਲੌਕ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਕ੍ਰਿਕਟਰ ਹਰਭਜਨ ਭੱਜੀ ਨੇ ਪਾਈ ਨਸ਼ਿਆਂ ‘ਤੇ ਪੋਸਟ; ਪੰਜਾਬ ਪੁਲਿਸ ਨੇ ਦਿੱਤੀ ਨਸੀਹਤ
ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਐਨਡੀਪੀਐਸ ਐਕਟ ਦੇ ਤਹਿਤ ਅਪਰਾਧਾਂ ਸਮੇਤ ਕਈ ਮਾਮਲਿਆਂ ਵਿੱਚ ਉਸ ਦੀ ਸ਼ਮੂਲੀਅਤ ਰਹੀ ਹੈ, ਅਤੇ ਦੋਸ਼ੀ ਲੁਧਿਆਣਾ ਵਿੱਚ ਇੱਕ ਸਥਾਨਕ ਗਰੋਹ ਚਲਾ ਰਿਹਾ ਸੀ।ਪੁਲਿਸ ਥਾਣਾ ਟਿੱਬਾ, ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।ਦਸਣਾ ਬਣਦਾ ਹੈ ਕਿ ਮ੍ਰਿਤਕ ਦੇ ਪ੍ਰਵਾਰ ਵੱਲੋਂ ਕਾਤਲਾਂ ਦੇ ਫ਼ੜੇ ਜਾਣ ਤੱਕ ਲਾਸ਼ ਦਾ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




