spot_img
spot_img

ਜ਼ਿਲ੍ਹੇ ਅੰਦਰ ਸ਼ੁਰੂ ਕੀਤਾ ਜਾਵੇਗਾ ਯੂਥ ਸੰਪਰਕ ਪ੍ਰੋਗਰਾਮ;8 ਜ਼ਿਲ੍ਹਾ ਪੱਧਰੀ ਟੀਮਾਂ ਦਾ ਕੀਤਾ ਜਾਵੇਗਾ ਗਠਨ:ਡਿਪਟੀ ਕਮਿਸ਼ਨਰ

Date:

spot_img

Bathinda News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜ਼ੇ ਵੀ ਸਾਹਮਣੇ ਆ ਰਹੇ ਹਨ, ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਯੂਥ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ ਰੀਲਾਂ ਬਣਾਉਣ ਦੀ ਸ਼ੌਕੀਂਨ ‘ਪਤਨੀ’ ਨੇ ‘ਪ੍ਰੇਮੀ’ ਨਾਲ ਮਿਲਕੇ ਕੀਤਾ ‘ਪਤੀ’ ਦਾ ਕ+ਤ.ਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਦੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨੌਜਵਾਨਾਂ ਦੇ ਸੁਝਾਅ ਲੈ ਕੇ ਨੌਜਵਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਲਾਇਬ੍ਰੇਰੀਆਂ, ਖੇਡ ਮੈਦਾਨ, ਸਕਿੱਲ ਕੋਰਸ ਤੇ ਖੇਡ ਸਮਾਨ ਆਦਿ ਮੁਹੱਈਆ ਕਰਵਾਇਆ ਜਾਵੇਗਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਹਰ ਹਫਤੇ ਜ਼ਿਲ੍ਹੇ ਦੇ 5-5 ਪਿੰਡਾਂ ਅਤੇ ਸ਼ਹਿਰ ਦੇ 5-5 ਵਾਰਡਾਂ ਚ ਸਾਂਝੇ ਤੌਰ ਤੇ ਸਮਾਗਮ ਕਰਕੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ, ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਆਦਿ ਨੂੰ ਨਾਲ ਜੋੜਿਆ ਜਾਵੇ। ਇਸ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮਾਂ ਦੇ ਨਾਲ-ਨਾਲ ਨੁਕੜ ਨਾਟਕ, ਬਾਲ ਪੇਟਿੰਗ, ਪ੍ਰਤੀ ਯੋਗਤਾ ਮੁਕਾਬਲਿਆਂ ਤੋਂ ਇਲਾਵਾ ਮੈਰਾਥਨ ਅਤੇ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

ਇਹ ਵੀ ਪੜ੍ਹੋ ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ ਕੁਮਾਰ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...