ਪੁਲਿਸ ਹਿਰਾਸਤ ਵਿਚੋਂ ਬਾਹਰ ਆਏ ਨੌਜਵਾਨ ਦੀ ਹੋਈ ਮੌ/ਤ; ਪ੍ਰਵਾਰ ਨੇ ਲਾ*ਸ਼ ਸੜਕ ‘ਤੇ ਰੱਖ ਲਗਾਇਆ ਧਰਨਾ

Date:

spot_img

Ferozepur News: ਜੀਰਾ ਇਲਾਕੇ ਦੇ ਪਿੰਡ ਕੁਲਗੜ੍ਹੀ ਵਿੱਚ ਪੁਲਿਸ ਹਿਰਾਸਤ ਵਿਚੋਂ ਬਾਹਰ ਆਏ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਭਖ ਗਿਆ ਹੈ। ਮ੍ਰਿਤਕ ਜਸ਼ਨਦੀਪ ਸਿੰਘ ‘ਤੇ ਪੁਲਿਸ ਹਿਰਾਸਤ ਦੌਰਾਨ ਤਸਦੱਦ ਦਾ ਦੋਸ਼ ਲਗਾਉਂਦਿਆਂ ਪ੍ਰਵਾਰ ਤੇ ਦੋਸਤਾਂ ਵੱਲੋਂ ਲਾਸ਼ ਨੂੰ ਸੜਕ ‘ਤੇ ਰੱਖ ਕੇ ਧਰਨਾ ਸ਼ੁਰੂ ਲਗਾਇਆ ਗਿਆ। ਪਰਿਵਾਰ ਨੇ ਕੁਲਗੜ੍ਹੀ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਉੱਪਰ ਆਪਣੇ ਨੌਜਵਾਨ ਪੁੱਤ ਦੀ ਹਿਰਾਸਤ ਦੌਰਾਨ ਭਿਆਨਕ ਕੁੱਟਮਾਰ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਪ੍ਰਵਾਰ ਵੱਲੋਂ ਨਿਰਪੱਖ ਜਾਂਚ ਕਰਕੇ ਜਿੰਮੇਵਾਰ ਪੁਲਿਸ ਮੁਲਾਜਮਾਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ, ਪੁਲਿਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਕੁਲਗੜ੍ਹੀ ਪੁਲਿਸ ਵੱਲੋਂ ਕਥਿਤ ਤੌਰ ‘ਤੇ 17 ਨਵੰਬਰ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

ਇਹ ਵੀ ਪੜ੍ਹੋ 👉ਲਾਲਚ ਬੁਰੀ ਬਲਾ; ਪੈਸਿਆਂ ਦੇ ਲਾਲਚ ‘ਚ ਦੋਸਤ ਨੇ ਕੀਤਾ ਦੋਸਤ ਦਾ ਕ*ਤ*ਲ; ਲਾ/ਸ਼ ਛੱਪੜ ‘ਚ ਸੁੱਟੀ

ਇਸ ਦੌਰਾਨ ਪ੍ਰਵਾਰ ਤੇ ਪਿੰਡ ਦੇ ਲੋਕਾਂ ਵੱਲੋਂ ਜਸ਼ਨਦੀਪ ਦੇ ਬੇਕਸੂਰ ਹੋਣ ਦਾ ਵਾਸਤਾ ਪਾਇਆ ਗਿਆ। ਇਸ ਦੌਰਾਨ 18 ਨਵੰਬਰ ਨੂੰ ਜਸ਼ਨਦੀਪ ਦੀ ਸਿਹਤ ਵਿਗੜ ਗਈ, ਜਿਸ ਕਾਰਨ ਪਹਿਲਾਂ ਉਸਨੂੰ ਸਥਾਨਕ ਹਸਪਤਾਲ ਅਤੇ ਮੁੜ ਹਾਲਾਤ ਗੰਭੀਰ ਹੋਣ ‘ਤੇ ਮੋਗਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪ੍ਰੰਤੂ ਲਗਾਤਾਰ ਸਿਹਤ ਵਿਗੜਣ ਕਾਰਨ 26 ਨਵੰਬਰ ਨੂੰ ਨੌਜਵਾਨ ਦੀ ਮੌਤ ਹੋ ਗਈ। ਜਿਸਦੇ ਚੱਲਦੇ ਆਪਣੇ ਜਵਾਨ ਪੁੱਤ ਦੀ ਮੌਤ ‘ਤੇ ਭੜਕੇ ਪ੍ਰਵਾਰ ਵਾਲਿਆਂ ਵੱਲੋਂ ਉਸਦੀ ਲਾਸ਼ ਨੁੰ ਸ਼ੇਰ ਵਾਲਾ ਚੌਕ ‘ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਧਰ, ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਪੁਲਿਸ ਉੱਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਗਲਤ ਦਸਦਿਆਂ ਕਿਹਾ ਕਿ ਉਕਤ ਨੌਜਵਾਨ ਨੂੰ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਪੁਲਿਸ ਸਟੇਸ਼ਨ ਲਿਆਂਦਾ ਗਿਆ ਸੀ ਪ੍ਰੰਤੂ ਪੁੱਛਗਿੱਛ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਨੌਜਵਾਨ ਪਹਿਲਾਂ ਹੀ ਬਿਮਾਰ ਰਹਿੰਦਾ ਸੀ, ਜਿਸ ਕਾਰਨ ਉਸਦੀ ਮੌਤ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda ‘ਚ ਫ਼ਿਰੋਜਪੁਰ ਦਾ ਨੌਜਵਾਨ ਪਾਕਿਸਤਾਨੀ ਏਜੰਟਾਂ ਦੇ ਲਈ ਫ਼ੌਜੀ ਛਾਉਣੀ ਦੀ ਜਾਸੂਸੀ ਕਰਦਾ ਕਾਬੂ

Bathinda News: Bathinda 'ਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ...

ਲਾਲਚ ਬੁਰੀ ਬਲਾ; ਪੈਸਿਆਂ ਦੇ ਲਾਲਚ ‘ਚ ਦੋਸਤ ਨੇ ਕੀਤਾ ਦੋਸਤ ਦਾ ਕ*ਤ*ਲ; ਲਾ/ਸ਼ ਛੱਪੜ ‘ਚ ਸੁੱਟੀ

Ludhiana News: ਲੁਧਿਆਣਾ 'ਚ ਵਾਪਰੀ ਇੱਕ ਦੁਖਦਾਈ ਘਟਨਾ ਦੇ...

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ...

👉ਉਦਯੋਗ ਮੰਤਰੀ ਵੱਲੋਂ ਨਿਵੇਸ਼ਕਾਂ ਨੂੰ ਫਾਸਟਟਰੈਕ ਸਿੰਗਲ-ਵਿੰਡੋ, ਆਈ.ਬੀ.ਡੀ.ਪੀ.-2026 ਦੀਆਂ...

32ਵੇਂ ਸਾਲਾਨਾ ਕਲਾ ਮੇਲੇ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਅਤੇ ਮੇਅਰ ਨੇ ਲਗਵਾਈ ਹਾਜ਼ਰੀ

Bathinda News: ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.)...