Friday, April 17, 2026
spot_img
spot_img

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ 24 ਦਸੰਬਰ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ ਰਹੇ ਵੱਖ-ਵੱਖ ਸਕਿੱਲ ਕੇਂਦਰਾਂ ਤੋਂ ਇਲਾਵਾ ਟੈਕਨੀਕਲ ਸੰਸਥਾਵਾਂ ਦੁਆਰਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਰਿਵਿਊ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸ਼ਕਿੱਲ ਸਬੰਧੀ ਉਦਯੋਗਾਂ ਦੀ ਮੰਗ ਦੇ ਸੰਬੰਧ ਵਿੱਚ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਨੈਸ਼ਨਲ ਅੱਪਰੇਨਟਸਿਪ ਪ੍ਰੋਮੋਸ਼ਨ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਮੀਟਿੰਗ ਦੌਰਾਨ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ ਚਾਰ ਰੂਰਲ ਸਕਿੱਲ ਕੇਂਦਰਾਂ ਵਿਚ ਸ਼ੁਰੂ ਹੋਣ ਵਾਲੇ ਮੁਫ਼ਤ FTNS ਦੀ ਟ੍ਰੇਨਿੰਗ ਕੋਰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਟ੍ਰੇਨਿੰਗ ਕੋਰਸ ਦੌਰਾਨ ਕੋਈ ਵੀ 14 ਸਾਲ ਦਾ ਕੈਂਡੀਡੇਟ ਜਿਸ ਕੋਲ ਆਪਣਾ ਅਧਾਰ ਕਾਰਡ ਹੋਵੇ ਭਾਗ ਲੈ ਸਕਦਾ ਹੈ। ਇਸ ਤੋਂ ਇਲਾਵਾ ਸਥਾਨਕ ਜਨਾਨਾ ਜੇਲ ਅਤੇ ਮਾਡਰਨ ਜੇਲ ਵਿਚ ਕੈਦੀਆਂ ਲਈ ਸ਼ੁਰੂ ਹੋ ਰਹੀ ਸਕਿੱਲ ਟ੍ਰੇਨਿੰਗ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਮੌਕੇ ਜ਼ਿਲ੍ਹਾ ਇੰਚਾਰਜ ਸਕਿੱਲ ਡਿਵੈਲਪਮੈਂਟ ਮੈਡਮ ਗਗਨ ਸ਼ਰਮਾ, ਡੀਡੀਐਫ ਸ਼੍ਰੀ ਸੁਜੀਤ ਕਿਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸ਼ਿਵਪਾਲ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...