👉ਮੁੱਖ ਮੰਤਰੀ ਨੇ ਬਾਗੋਵਾਲ ਪੰਜਾਬ ਵਿੱਚ ਨੌਜਵਾਨ ਰੈਲੀ ਨੂੰ ਕੀਤਾ ਸੰਬੋਧਨ
👉ਰਵੀ ਇੰਦਰ ਸਿੰਘ ਬਲਾਚੌਰ ਕਈ ਸਾਥੀਆਂ ਸਮੇਤ ਭਾਜਪਾ ‘ਚ ਹੋਏ ਸ਼ਾਮਲ
SBS Nagar News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਕਦੇ ਛੋਟਾ ਨਹੀਂ ਕਰਨਾ ਚਾਹੀਦਾ, ਸਗੋਂ ਉਸ ਦੀ ਹਰ ਰੋਜ਼ ਤਿਆਰੀ ਕਰਨੀ ਚਾਹੀਦੀ ਹੈ। ਆਪਣੇ ਤਨ ਅਤੇ ਮਨ, ਦੋਵਾਂ ਦਾ ਧਿਆਨ ਰੱਖਦੇ ਹੋਏ ਨਸ਼ੇ ਅਤੇ ਨਿਰਾਸ਼ਾ ਤੋਂ ਦੂਰ ਰਹਿ ਕੇ ਮਿੱਤਰਾਂ ਨਾਲ ਆਪਣੇ ਪਿੰਡ ਅਤੇ ਸਮਾਜ ਦੇ ਸਾਂਝੇ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਪੰਜਾਬ ਦੇ ਬਲਾਚੌਰ ਹਲਕੇ ਦੇ ਪਿੰਡ ਬਾਗੋਵਾਲ ਵਿੱਚ ਨੌਜਵਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਵਿੱਚ ਰਵੀ ਇੰਦਰ ਬਲਾਚੌਰ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਮਿਲੇਗਾ। ਇਸ ਮੌਕੇ ਡੇਰਾ ਭੌਰੀ ਦੇ ਮਹਾਰਾਜ ਦਿਆਲ ਦਾਸ, ਸਰਦਾਰ ਰਾਜ ਬਾਗੋਵਾਲ, ਸਰਪੰਚ ਨਰੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲਾਖੀ, ਚੇਅਰਮੈਨ ਓਮ ਪ੍ਰਕਾਸ਼ ਦੇਵੀ ਨਗਰ ਸਮੇਤ ਕਈ ਅਹੁਦੇਦਾਰ ਮੌਜੂਦ ਸਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੂਰਾ ਦੇਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਮਨਾ ਰਿਹਾ ਹੈ। ਸਰਦਾਰ ਪਟੇਲ ਨੇ ਲਗਭਗ 560 ਰਿਆਸਤਾਂ ਨੂੰ ਜੋੜ ਕੇ ਪੂਰੇ ਭਾਰਤ ਨੂੰ ਏਕਤਾ ਦੇ ਸੂਤਰ ਵਿੱਚ ਪਰੋਣ ਦਾ ਕੰਮ ਕੀਤਾ। ਇਸ ਲਈ ਉਨ੍ਹਾਂ ਦੀ ਜਯੰਤੀ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਈ ਜਾਂਦੀ ਹੈ। ਮੁੱਖ ਮੰਤਰੀ ਨੇ ਏਕਤਾ ਦਿਵਸ ਦੀਆਂ ਹਾਰਦਿਕ ਮੁਬਾਰਕਾਂ ਦਿੱਤੀਆਂ ਅਤੇ ਸਰਦਾਰ ਪਟੇਲ ਨੂੰ ਨਮਨ ਵੀ ਕੀਤਾ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਰਾਜਨੀਤਿਕ ਪਾਰਟੀ ਨਾਲ ਜੁੜਨਾ ਬਹੁਤ ਸ਼ਲਾਘਾਯੋਗ ਫੈਸਲਾ ਹੈ। ਇਸ ਦੇ ਪਿੱਛੇ ਆਪਣੇ ਖੇਤਰ ਦੀ ਚਿੰਤਾ ਅਤੇ ਲੋਕਾਂ ਦੀਆਂ ਉਮੀਦਾਂ ਹੁੰਦੀਆਂ ਹਨ। ਭਵਿੱਖ ਪ੍ਰਤੀ ਇੱਕ ਵਿਸ਼ਵਾਸ ਅਤੇ ਭਰੋਸਾ ਹੁੰਦਾ ਹੈ। ਇਹ ਫੈਸਲਾ ਪੰਜਾਬ ਵਿੱਚ ਭਾਜਪਾ ਪ੍ਰਤੀ ਵਧਦੀ ਆਸ ਨੂੰ ਬਲ ਦੇਵੇਗਾ। ਹੁਣ ਸਾਨੂੰ ਸਾਰਿਆਂ ਨੂੰ ਮਿਲ ਕੇ, ਇਸ ਆਸ ਨੂੰ ਸੇਵਾ ਵਿੱਚ ਅਤੇ ਸੇਵਾ ਨੂੰ ਜਨ-ਵਿਸ਼ਵਾਸ ਵਿੱਚ ਬਦਲਣਾ ਹੈ।
ਪੰਜਾਬ ਵਿੱਚ 2027 ਵਿੱਚ ਪੀ.ਐੱਮ. ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਣੇਗੀ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਬਾਗੋਵਾਲ ਦੀ ਧਰਤੀ ਤੋਂ ਇਹ ਸੰਦੇਸ਼ ਗਿਆ ਹੈ ਕਿ ਪੰਜਾਬ ਦਾ ਨੌਜਵਾਨ ਆਪਣੀ ਸ਼ਕਤੀ ਪਛਾਣ ਗਿਆ ਹੈ। ਉਹ ਮਿਹਨਤ ਤੋਂ ਪਿੱਛੇ ਨਹੀਂ ਹਟਦਾ, ਚੁਣੌਤੀਆਂ ਤੋਂ ਨਹੀਂ ਡਰਦਾ ਅਤੇ ਆਪਣੇ ਪਰਿਵਾਰ ਤੇ ਪਿੰਡ ਦੇ ਭਵਿੱਖ ਲਈ ਤਤਪਰ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਅਜਿਹਾ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਲਈਏ, ਜਿੱਥੇ ਹਰ ਬੱਚੇ ਨੂੰ ਖੇਡਣ ਦਾ ਮੈਦਾਨ, ਹਰ ਨੌਜਵਾਨ ਨੂੰ ਅੱਗੇ ਵਧਣ ਦਾ ਮੌਕਾ, ਹਰ ਪਰਿਵਾਰ ਨੂੰ ਨਸ਼ੇ ਵਿਰੁੱਧ ਸਹਿਯੋਗ ਅਤੇ ਹਰ ਮਿਹਨਤਕਸ਼ ਨੂੰ ਸਤਿਕਾਰ ਮਿਲੇ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਸਪੱਸ਼ਟ ਲੱਗਣ ਲੱਗਾ ਹੈ ਕਿ ਫਰਵਰੀ 2027 ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ। ਡਬਲ ਇੰਜਣ ਦੀ ਸਰਕਾਰ ਪੰਜਾਬ ਵਿੱਚ ਦੁੱਗਣੀ ਰਫ਼ਤਾਰ ਨਾਲ ਵਿਕਾਸ ਕਾਰਜ ਕਰੇਗੀ ਅਤੇ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦੇਵੇਗੀ। ਭਾਜਪਾ ਨੇ ਪੰਜਾਬ ਵਿੱਚ ਨਸ਼ੇ ਵਿਰੁੱਧ ਯਾਤਰਾ ਕੱਢੀ ਜਿਸ ਨੂੰ ਸੂਬੇ ਦੇ ਲੋਕਾਂ ਤੋਂ ਭਰਪੂਰ ਸਹਿਯੋਗ ਮਿਲਿਆ।
👉ਨਸ਼ੇ ਦੇ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ ਸੂਬਾ
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਨਸ਼ਾ ਅਤੇ ਭ੍ਰਿਸ਼ਟਾਚਾਰ ਵਧਾਉਣ ਦਾ ਕੰਮ ਕੀਤਾ ਹੈ। ਅੱਜ ਸੂਬਾ ਨਸ਼ੇ ਦੇ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ। ਨਸ਼ੇ ਨਾਲ ਪਰਿਵਾਰ ਅਤੇ ਵਿਕਾਸ ਦੋਵੇਂ ਬਾਧਿਤ ਹੁੰਦੇ ਹਨ, ਪਰਿਵਾਰ ਹਨ੍ਹੇਰੇ ਵਿੱਚ ਚਲਾ ਜਾਂਦਾ ਹੈ ਅਤੇ ਵਿਕਾਸ ਦੀ ਰਫ਼ਤਾਰ ਰੁਕ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਸ਼ੇ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ, ਪਰ ਕੁੱਝ ਨਹੀਂ ਹੋਇਆ ਤਾਂ ਜਨਤਾ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ੇ ਨੂੰ ਖ਼ਤਮ ਕਰਨ ਤੋਂ ਇਲਾਵਾ 25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਜਨਤਾ ਨੂੰ ਕੁੱਝ ਨਹੀਂ ਮਿਲਿਆ। ਕੇਵਲ ਝੂਠੇ ਵਾਅਦਿਆਂ ਅਤੇ ਭਰਮ ਨਾਲ ਲਗਾਤਾਰ 5 ਸਾਲ ਤੱਕ ਸਰਕਾਰ ਚਲਾਈ। ‘ਆਪ’ ਸਰਕਾਰ ਨੇ ਨਸ਼ੇ ਨੂੰ ਖ਼ਤਮ ਕਰਨ ਦੀ ਤਾਰੀਖ਼ ਵੀ ਤੈਅ ਕੀਤੀ ਸੀ ਪਰ ਕੀਤਾ ਕੁੱਝ ਨਹੀਂ। ਇਹ ਕਾਂਗਰਸ ਤੋਂ ਵੀ ਵੱਧ ਭ੍ਰਿਸ਼ਟਾਚਾਰੀ ਨਿਕਲੀ। ‘ਆਪ’ ਸਰਕਾਰ ਵਿੱਚ ਜੇਕਰ ਕੋਈ ਵਿਅਕਤੀ ਨਸ਼ਾ ਵਿਕਣ ਦੀ ਗੱਲ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਆਪਣੇ ਭਵਿੱਖ ਲਈ ਸਹੀ ਮੌਕੇ ਮਿਲਣ। ਨੌਜਵਾਨ ਵਿਦੇਸ਼ ਜਾਣ ਦਾ ਸੁਪਨਾ ਵੇਖੇ, ਇਸ ਵਿੱਚ ਕੋਈ ਬੁਰਾਈ ਨਹੀਂ ਹੈ। ਪਰ, ਉਸ ਨੂੰ ਮਜਬੂਰੀ ਵਿੱਚ ਘਰ ਨਾ ਛੱਡਣਾ ਪਵੇ। ਉਸ ਨੂੰ ਡੰਕੀ ਰੂਟ ਦਾ ਸਹਾਰਾ ਨਾ ਲੈਣਾ ਪਵੇ। ਪੰਜਾਬ ਵਿੱਚ ਚੰਗੇ ਸਿੱਖਿਆ ਅਦਾਰੇ, ਕੌਸ਼ਲ ਕੇਂਦਰ, ਉਦਯੋਗ, ਆਧੁਨਿਕ ਖੇਤੀ ਅਤੇ ਮਜ਼ਬੂਤ ਛੋਟੇ ਕਾਰੋਬਾਰ ਹੋਣਗੇ ਤਾਂ ਨੌਜਵਾਨ ਆਪਣੇ ਪਿੰਡ ਅਤੇ ਸ਼ਹਿਰ ਵਿੱਚ ਹੀ ਬਿਹਤਰ ਭਵਿੱਖ ਬਣਾ ਸਕੇਗਾ। ਇਸ ਲਈ ਸਾਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




