WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਨੌਜਵਾਨ ਆਪਣੇ ਮਾਪਿਆਂ ਨਾਲ ਕੁੱਝ ਸਮਾਂ ਜਰੂਤ ਬਿਤਾਉਣ: ਡਿਪਟੀ ਕਮਿਸ਼ਨਰ

ਬਠਿੰਡਾ, 30 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾਂ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ ਦੇ ਨਾਲ-ਨਾਲ ਸ਼ਾਮ ਦੇ ਸਮੇਂ ਚ ਥੋੜਾ ਸਮਾਂ ਆਪਣੇ ਮਾਪਿਆਂ ਨਾਲ ਜ਼ਰੂਰ ਬਿਤਾਉਣਾ ਚਾਹੀਦਾ ਹੈ। ਯੁਵਕ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਰੰਗੋਲੀ ਤੇ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰ ਵੰਨਗੀਆਂ ਦੀ ਵੀ ਖੂਬ ਪ੍ਰਸ਼ੰਸਾ ਕੀਤੀ।

ਸ਼ਹਿਰ ਦੀ ਸੁੰਦਰਤਾ ਤੇ ਵਿਕਾਸ ਕਾਰਜਾਂ ਚ ਨਹੀਂ ਰਹਿਣ ਦਿੱਤੀ ਜਾਵੇਗੀ ਘਾਟ : ਡਿਪਟੀ ਕਮਿਸ਼ਨਰ

ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਯੁਵਕ ਸੇਵਾਵਾਂ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਭਵਿੱਖ ਵਿੱਚ ਅਜਿਹੇ ਹੋਰ ਮੇਲੇ ਕਰਵਾਉਣ ਲਈ ਆਸ ਜਤਾਈ।ਇਸ ਤੋਂ ਪਹਿਲਾਂ ਚੇਅਰਮੈਨ ਜਤਿੰਦਰ ਭੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਯੂਥ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਇਨ੍ਹਾਂ ਯੁਵਕ ਮੇਲਿਆਂ ਦਾ ਹਿੱਸਾ ਜ਼ਰੂਰ ਬਣਨ ਅਤੇ ਜਿੰਦਗੀ ਚ ਅੱਗੇ ਵਧਣ। ਇਸ ਦੋ ਰੋਜ਼ਾ ਯੁਵਕ ਮੇਲੇ ਦੌਰਾਨ ਜ਼ਿਲ੍ਹੇ ਨਾਲ ਸਬੰਧਤ 400 ਤੋਂ ਵਧੇਰੇ 15 ਤੋਂ 35 ਸਾਲ ਦੇ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਇਸ ਦੌਰਾਨ ਫੁਲਕਾਰੀ, ਪੱਖੀ ਤੇ ਨਾਲੇ ਬੁਨਣਾ, ਰੰਗੋਲੀ ਬਣਾਉਣ, ਨਾ ਵਰਤੋਂਯੋਗ ਸਮਾਨ ਨੂੰ ਵਰਤੋਯੋਗ ਬਣਾਉਣ ਤੋਂ ਇਲਾਵਾ ਕਵੀਸ਼ਰੀ, ਲੋਕ ਗੀਤ, ਕਲੀ, ਡਿਬੇਟ, ਪੁਰਾਤਨ ਪੰਜਾਬੀ ਵਸਤਾਂ ਤੇ ਪਹਿਰਾਵੇ, ਗਿੱਧਾ ਤੇ ਭੰਗੜਾ ਦੇ ਮੁਕਾਬਲੇ ਕਰਵਾਏ ਗਏ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।ਇਸ ਮੌਕੇ ਯੁਵਕ ਮੇਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਅਕਤੀਆਂ ਤੇ ਪਹੁੰਚੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਜਯੋਤਸਨਾ ਤੋਂ ਇਲਾਵਾ ਸਮੂਹ ਸਟਾਫ਼ ਵਿਦਿਆਰਥੀ ਆਦਿ ਹਾਜ਼ਰ ਰਹੇ।

 

Related posts

ਸੁਰਿੰਦਰਪ੍ਰੀਤ ਘਣੀਆਂ ਦੇ ਗ਼ਜ਼ਲ ਸੰਗ੍ਰਹਿ ’ਟੂਮਾਂ’ ਸਬੰਧੀ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ

punjabusernewssite

ਪੰਜਾਬੀ ਸਾਹਿਤ ਸਭਾ (ਰਜਿ) ਦੀ ਮਹੀਨਾਵਾਰ ਇਕੱਤਰਤਾ ਹੋਈ

punjabusernewssite

ਪੰਜਾਬੀ ਮਾਂ ਬੋਲੀ ਦਾ ਕਰਜ਼ ਅਸੀਂ ਸਾਰੀ ਉਮਰ ਨਹੀਂ ਉਤਾਰ ਸਕਦੇ : ਅਨਿੱਲ ਠਾਕੁਰ

punjabusernewssite