Sunday, December 7, 2025

Date:

spot_img

👉ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਣ ‘ਤੇ, ਨੌਜਵਾਨ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ – ਮੇਰੀ ਮਾਂ ਨੇ ਤੁਹਾਡੇ ਲਈ ਦੁਆਵਾਂ ਭੇਜਿਆਂ ਹਨ

👉ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ।ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਪ ਨੇ ਸਵਾਂਗ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...