Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ

0
307

SAS Nagar News: ਤਿੰਨ ਦਿਨ ਪਹਿਲਾਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਜਸਬੀਰ ਸਿੰਘ ਨੂੰ ਅੱਜ ਮੁੜ ਮਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪਿਛਲੇ ਤਿੰਨ ਦਿਨਾਂ ਦੇ ਵਿੱਚ ਪੁੱਛਗਿੱਛ ਦੌਰਾਨ ਕੀਤੇ ਖੁਲਾਸਿਆਂ ਦਾ ਵੇਰਵਾ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਯੂਟਿਊਬਰ ਦਾ ਹੋਰ ਰਿਮਾਂਡ ਮੰਗਿਆ। ਹਾਲਾਂਕਿ ਉਸਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਸਦੇ ਮੁਵੱਕਲ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਅਦਾਲਤ ਨੇ ਦੋਨਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁੜ ਯੂਟਿਊਬਰ ਜਸਬੀਰ ਸਿੰਘ ਨੂੰ ਦੋ ਦਿਨਾਂ ਲਈ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਉਧਰ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਇਆ ਹੈ ਕਿ ਪਿਛਲੇ ਤਿੰਨ ਦਿਨਾਂ ਦੀ ਪੁਛਗਿੱਛ ਦੌਰਾਨ ਜਸਬੀਰ ਸਿੰਘ ਨੇ ਅਹਿਮ ਖੁਲਾਸੇ ਕੀਤੇ ਹਨ। ਜਿਸ ਦੇ ਵਿੱਚ ਇਹ ਵੀ ਪਤਾ ਚੱਲਿਆ ਹੈ ਕਿ ਉਸਦੇ ਨਾਲ ਦਿੱਲੀ ਦੇ ਵਿੱਚ ਪਾਕਿਸਤਾਨੀ ਦਿਵਸ ਮੌਕੇ ਜਲੰਧਰ ਦੀ ਰਹਿਣ ਵਾਲੀ ਇੱਕ ਮਹਿਲਾ ਦੋਸਤ ਵੀ ਗਈ ਸੀ। ਜਿਸ ਨੂੰ ਜਸਬੀਰ ਸਿੰਘ ਨੇ ਕਈ ਵਾਰ ਵਿੱਤੀ ਮੱਦਦ ਮੁੱਹਈਆ ਕਰਾਉਣ ਬਾਰੇ ਵੀ ਦੱਸਿਆ ਹੈ। ਇਸ ਤੋਂ ਇਲਾਵਾ ਇਹ ਵੀ ਗੱਲ ਪਤਾ ਚੱਲੀ ਹੈ ਕਿ ਪਾਕਿਸਤਾਨ ਦੌਰੇ ਦੇ ਦੌਰਾਨ ਯੂਟਿਊਬਰ ਵੱਲੋਂ ਆਪਣਾ ਲੈਪਟਾਪ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਸਬੀਰ ਸਿੰਘ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮਿਲਾਉਣ ਦੇ ਪਿੱਛੇ ਉਥੋਂ ਦੇ ਇੱਕ ਯੂਟਿਊਬਰ ਨਾਸਿਰ ਢਿੱਲੋ ਦਾ ਵੱਡਾ ਹੱਥ ਹੈ।

ਇਹ ਵੀ ਪੜ੍ਹੋ  ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅਹਿਮ ਮੀਟਿੰਗ 10 ਨੂੰ, ਇੰਨ੍ਹਾਂ ਮਤਿਆਂ ’ਤੇ ਹੋਵੇਗੀ ਚਰਚਾ!

ਗੌਰਤਲਬ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਦੀ ਗਿਰਿਫਤਾਰੀ ਤੋਂ ਬਾਅਦ ਜਸਬੀਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਜਿਸਨੇ ਕਈ ਵਾਰ ਜਯੋਤੀ ਦੇ ਨਾਲ ਪਾਕਿਸਤਾਨ ਦੀ ਯਾਤਰਾ ਕੀਤੀ ਸੀ। ਇਸ ਤੋਂ ਇਲਾਵਾ ਉਹ ਉਸ ਦੇ ਨਾਲ ਪਾਕਿਸਤਾਨ ਦਿੱਲੀ ਵਿੱਚ ਸਥਿਤ ਪਾਕਿਸਤਾਨੀ ਐਬੈਂਸੀ ਦੇ ਵਿੱਚ ਵੀ ਗਿਆ ਸੀ। ਦੂਜੇ ਪਾਸੇ ਜਸਬੀਰ ਸਿੰਘ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਦੇ ਮੁਵੱਕਲ ਉੱਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠਾਂ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਜਾਣ ਬੁਝ ਕੇ ਉਸਨੂੰ ਫਸਾਇਆ ਜਾ ਰਿਹਾ ਹੈ । ਜਦਕਿ ਉਸਦਾ ਦੇਸ਼ ਵਿਰੋਧੀ ਕਿਸੇ ਵੀ ਗਤੀਵਿਧੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here