👉ਜ਼ਿਲ੍ਹਾ ਪ੍ਰੀਸ਼ਦ ਲਈ 23 ਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਲਏ ਵਾਪਿਸ
Bathinda News: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਬਠਿੰਡਾ ਜ਼ਿਲ੍ਹੇ ਵਿਚ ਕੁੱਲ 687 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਿਸ ਵਿਚੋ 176 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ ਅਤੇ 511 ਉਮੀਦਵਾਰਾਂ ਵੱਲੋਂ ਵੱਖ-ਵੱਖ ਜ਼ੋਨਾ ਤੋਂ ਚੋਣ ਲੜੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 23 ਅਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਵਾਪਿਸ ਲਏ ਨਾਮਜ਼ਦਗੀ ਪੱਤਰਾਂ ਬਾਰੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 12, ਗੋਨਿਆਣਾ 23, ਮੌੜ 9, ਤਲਵੰਡੀ ਸਾਬੋ 16, ਸੰਗਤ 15, ਰਾਮਪੁਰਾ 22, ਨਥਾਨਾ 21 ਅਤੇ ਫੂਲ ਤੋਂ 35 ਨਾਮਜ਼ਦਗੀ ਪੱਤਰ ਵਾਪਿਸ ਲਏ।
ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਬਲਾਹੜ ਵਿੰਝੂ, ਮਾਈਸਰਖਾਨਾ, ਸਿਰੀਏ ਵਾਲਾ, ਪੂਹਲਾ, ਬਹਿਮਣ ਦੀਵਾਨਾ ਅਤੇ ਕਰਾੜ ਵਾਲਾ ਤੋਂ 1-1, ਕਿਲੀਨਿਹਾਲ ਸਿੰਘ, ਬੰਗੀ ਰੁਲਦੂ ਸਿੰਗੋ, ਜੋਧਪੁਰ ਪਾਖਰ, ਬੁਰਜ ਗਿੱਲ, ਜੈ ਸਿੰਘ ਵਾਲਾ ਤੇ ਮੰਡੀ ਕਲਾਂ ਤੋਂ 2-2 ਅਤੇ ਪੱਕਾ ਕਲਾਂ ਤੋਂ 3 ਨਾਮਜ਼ਦਗੀ ਪੱਤਰ ਵਾਪਿਸ ਲਏ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













