Bathinda News: ਪੰਜਾਬ ਦੇ ਲੋਕ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਕਾਰਜਾਂ ਬਦਲੇ ਫਤਵਾ ਦੇਣਗੇ। ਇਹ ਦਾਅਵਾ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਵਿੰਗ ਦੇ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਬਠਿੰਡਾ ਵਿਖੇ ਇੱਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪਹਿਲੀ ਸਰਕਾਰ ਹੈ, ਜਿਸਨੇ ਸਰਕਾਰ ਦੇ ਚਾਰ ਸਾਲਾਂ ਵਿਚ ਮੈਰਿਟ ਦੇ ਆਧਾਰ ‘ਤੇ 60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਪਹਿਲਾਂ ਦਿੰਦਿਆਂ ਕ੍ਰਾਂਤੀ ਲਿਆਂਦੀ ਗਈ ਹੈ ਤੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਬਣਦੇ ਹੀ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆਂ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ Bathinda ਨੂੰ ਮਿਲੀ ਵੱਡੀ ਸੌਗਾਤ; 26 ਕਰੋੜ ਦੀ ਲਾਗਤ ਨਾਲ ਸ਼ਹਿਰ ‘ਚ 35 ਹਜ਼ਾਰ ਲੋਕਾਂ ਨੂੰ ਮਿਲੇਗਾ ਸਾਫ਼ ਪਾਣੀ: ਮੇਅਰ ਮਹਿਤਾ
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਪੰਨੂੰ ਨੇ ਯੁੱਧ ਨਸ਼ਿਆਂ ਵਿਰੁਧ ਤੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਵੀ ਜਿਕਰ ਕਰਦਿਆਂ ਕਿਹਾ ਕਿ ਬੇਸ਼ੱਕ ਨਸ਼ਾ ਵਿਸ਼ਵ ਪੱਧਰੀ ਵਰਤਾਰਾ ਹੈ ਪ੍ਰੰਤੂ ਪੰਜਾਬ ਸਰਕਾਰ ਦੀ ਅਗਵਾਈ ਹੇਠ ਨਸ਼ਿਆਂ ਵਿਰੁਧ ਵੱਡੇ ਕਦਮ ਚੁੱਕੇ ਗਏ ਹਨ ਤੇ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ। ਊਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ ਯਤਨ ਕਰਕੇ ਪੰਜਾਬ ਵਿਚ ਨਿਵੇਸ਼ ਲਿਆਂਦਾ ਗਿਆ। ਸ਼੍ਰੀ ਪੰਨੂੰ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸਨੇ ਸਿਆਸਤ ਦੇ ਆਧਾਰ ‘ਤੇ ਪਰਚਾ ਕਲਚਰ ਨੂੰ ਖ਼ਤਮ ਕੀਤਾ ਹੈ ਤੇ ਚੋਣਾਂ ਵਿਚ ਦੁਸ਼ਮਣੀਆਂ ਘਟਾਈਆਂ ਹਨ।
ਇਹ ਵੀ ਪੜ੍ਹੋ MLA Balkar Sidhu ਦੇ ਨਜਦੀਕੀ ਬਣੇ ਸਹਿਕਾਰੀ ਬੈਂਕ ਬਠਿੰਡਾ ਦੇ ਡਾਇਰੈਕਟਰ
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੂਜ਼ੀਆਂ ਸਰਕਾਰਾਂ ਵੱਲੋਂ ਪਿਛਲੇ ਦਹਾਕਿਆਂ ਤੇ ਪੰਜਾਬ ਦੀ ਆਪ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਦੀ ਤੁਲਨਾ ਕਰਦਿਆਂ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਇਹ ਵੀ ਦਾਅਵਾ ਕੀਤਾ ਕਿ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਏਆਈ ਜਨਰੇਟਡ ਹੈ, ਜਿਸਦੀ ਸਚਾਈ ਜਲਦ ਹੀ ਪੰਜਾਬ ਦੇ ਲੋਕਾਂ ਸਾਹਮਣੇ ਆ ਜਾਵੇਗੀ। ਪਾਰਟੀ ਦੇ ਆਗੂ ਨੇ ਵਿਰੋਧੀ ਧਿਰ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਉਸਦੇ ਵਿਚ ਹਰ ‘ਕੁਰਸੀ’ ਦੀ ਬੋਲੀ ਲੱਗਦੀ ਹੈ, ਜਿਸਦੀ ਸਚਾਈ ਹੁਣ ਉਕਤ ਪਾਰਟੀ ਦੇ ਆਗੂਆਂ ਨੇ ਖੁਦ ਅੱਗੇ ਲਿਆਂਦੀ ਹੈ।
ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ
ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋਕਿ ਹੁਣ ਭਾਜਪਾ ਦੇ ਵਿਚ ਹਨ, ਨੂੰ ਵੀ ਜਨਤਾ ਸਾਹਮਣੇ ਸਚਾਈ ਲਿਆਉਣ ਲਈ ਕਿਹਾ। ਪੰਜਾਬ ਸਰਕਾਰ ਦੇ ਹੈਲੀਕਾਪਟਨ ਬਾਰੇ ਫਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸਭ ਆਪ ਸਰਕਾਰ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵੱਲੋਂ ਫਲਾਈਆਂ ਜਾ ਰਹੀਆਂ ਝੂਠੀਆਂ ਕਹਾਣੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ, ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਸਹਿਕਾਰੀ ਬੈਂਕ ਦੇ ਡਾਇਰੈਕਟਰ ਅਮਰਦੀਪ ਰਾਜਨ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ ਤੇ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













