Punjab News: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਨਾਮਜ਼ਦਗੀਆਂ ਨੂੰ ਲੈ ਕੇ ਉਠ ਰਹੇ ਵਿਵਾਦ ਦੌਰਾਨ ਰਾਜ ਚੋਣ ਕਮਿਸ਼ਨਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਜਾਰੀ ਹਿਦਾਇਤਾਂ ਤਹਿਤ ਅੱਜ ਨਾਮਜਦਗੀਆਂ ਦੇ ਆਖਰੀ ਦਿਨ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਆਰਓ/ਏਆਰਓ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੂਚਿਤ ਦਫਤਰਾਂ ਵਿੱਚ ਮੌਜੂਦ ਰਹਿਣ।
ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਬਠਿੰਡਾ ‘ਚ ਤੀਜੇ ਦਿਨ 66 ਨਾਮਜਦਗੀਆਂ ਦਾਖਲ
ਇਸੇ ਤਰ੍ਹਾਂ ਐਨਓਸੀ/ਐਨਡੀਸੀ ਜਾਰੀ ਕਰਨ ਵਾਲੇ ਸਬੰਧਤ ਅਧਿਕਾਰੀਆਂ ਨੂੰ ਵੀ ਕੰਮ ਦੇ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸਤੋਂ ਇਲਾਵਾ ਪੂਰੀ ਨਾਮਜ਼ਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਅਤੇ ਰਿਕਾਰਡ ਕੀਤਾ ਡੇਟਾ ਡੀਈਓ ਦਫ਼ਤਰ ਦੀ ਸੁਰੱਖਿਅਤ ਹਿਰਾਸਤ ਵਿੱਚ ਸਟੋਰ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ ਸੰਸਦ ਵਿੱਚ ਗੂੰਜਿਆਂ ਪੰਜਾਬ ‘ਚ ਹੜ੍ਹਾਂ ਦਾ ਮੁੱਦਾ; ਆਪ ਐਮਪੀ ਕੰਗ ਨੇ ਕੀਤੀ ਵਿਸ਼ੇਸ ਪੈਕੇਜ਼ ਦੀ ਮੰਗ
ਇਸਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਅਣਸੁਖਾਵੀਂ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇੰਨਾਂ ਹਿਦਾਇਤਾਂ ਅਤੇ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਕੁਤਾਹੀ ਜਾਂ ਡਿਊਟੀਆਂ ਵਿੱਚ ਅਣਗਹਿਲੀ ਦੀ ਸੂਰਤ ਵਿੱਚ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।







