👉ਚੋਣ ਨਤੀਜਿਆਂ ਦੇ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਦੀਆਂ 346 ਵਿਚੋਂ 218 ਤੇ ਪੰਚਾਇਤ ਸੰਮਤੀ ਦੀਆਂ 2828 ਵਿਚੋਂ 1531 ਸੀਟਾਂ ਜਿੱਤੀਆਂ
👉ਕਾਂਗਰਸ ਦੂਜੇ ਅਤੇ ਅਕਾਲੀ ਦਲ ਰਿਹਾ ਤੀਜ਼ੇ ਸਥਾਨ ‘ਤੇ, ਭਾਜਪਾ ਦੇ ਪੱਲੇ ਪਈ ਨਿਰਾਸ਼ਾ
Punjab News: 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਲਈ ਪਈਆਂ ਵੋਟਾਂ ਦੇ ਨਤੀਜ਼ੇ ਬੀਤੀ ਦੇਰ ਰਾਤ ਸਾਹਮਣੇ ਆਏ ਹਨ। ਇੰਨ੍ਹਾਂ ਨਤੀਜਿਆਂ ਦੇ ਮੁਤਾਬਕ ਕੁੱਝ ਜ਼ਿਲ੍ਹਿਆਂ ਵਿਚ ਸਿਆਸੀ ਨੁਕਸਾਨ ਝੱਲਣ ਦੇ ਬਾਵਜੂਦ ਆਮ ਆਦਮੀ ਪਾਰਟੀ ਮੁੜ ਸਭ ਤੋਂ ਵੱਡੀ ਸਿਆਸੀ ਧਿਰ ਬਣ ਕੇ ਉੱਭਰੀ ਹੈ। ਚੋਣ ਨਤੀਜਿਆਂ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 346 ਸੀਟਾਂ ਵਿਚੋਂ 218 ਸੀਟਾਂ ਜਿੱਤ ਕੇ ਸਭ ਤੋਂ ਪਹਿਲੇ ਸਥਾਨ ‘ਤੇ ਰਹੀ ਹੈ। ਕਾਂਗਰਸ ਨੂੰ ਜ਼ਿਲ੍ਹਾ ਪ੍ਰੀਸ਼ਦ ਵਿੱਚ 62 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 46 ਸੀਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਹਿੱਸੇ 7 ਅਤੇ ਬਹੁਜਨ ਸਮਾਜ ਪਾਰਟੀ 3 ਸੀਟਾਂ ਜਿੱਤਣ ਵਿਚ ਕਾਮਯਾਬ ਰਹੀ ਹੈ।ਇਸੇ ਤਰ੍ਹਾਂ 10 ਅਜ਼ਾਦ ਉਮੀਦਵਾਰ ਵੀ ਜ਼ਿੱਤਣ ਵਿਚ ਸਫ਼ਲ ਰਹੇ ਹਨ।
ਇਹ ਵੀ ਪੜ੍ਹੋ ਪੰਚਾਇਤ ਸੰਮਤੀ ਚੋਣਾਂ; ਬਠਿੰਡਾ ‘ਚ SAD ਨੇ 79, AAP ਨੇ 35 ਤੇ Congress ਨੇ 16 ‘ਤੇ ਹਾਸਲ ਕੀਤੀ ਜਿੱਤ
ਦੂਜੇ ਪਾਸੇ ਜੇਕਰ ਪੰਚਾਇਤ ਸੰਮਤੀਅਆਂ ਦੀ ਗੱਲ ਕੀਤੀ ਜਾਵੇ ਤਾਂ ਕੁੱਲ 2838 ਜੋਨਾਂ ਵਿਚੋਂ 352 ਵਿਚ ਨਿਰਵਿਰੋਧ ਚੋਣ ਹੋਈ ਹੈ, ਜਿਸਦੇ ਵਿਚ ਆਪ ਦੇ 339, ਕਾਂਗਰਸ ਦੇ 3 ਅਤੇ 10 ਅਜ਼ਾਦ ਉਮੀਦਵਾਰ ਸ਼ਾਮਲ ਹਨ।ਚੋਣ ਨਤੀਜਿਆਂ ਤੋਂ ਬਾਅਦ ਆਪ ਨੇ ਪੰਜਾਬ ਭਰ ਵਿਚ 1531, ਕਾਂਗਰਸ ਪਾਰਟੀ ਨੇ 612, ਸ੍ਰੋਮਣੀ ਆਕਲੀ ਦਲ ਨੇ 445, ਭਾਜਪਾ ਨੇ 73, ਬਸਪਾ ਨੇ 28 ਅਤੇ 144 ਅਜ਼ਾਦ ਉਮੀਦਵਾਰ ਜਿੱਤੇ ਹਨ।ਉਧਰ, ਵੱਡੀ ਜਿੱਤ ‘ਤੇ ਆਪ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਵਾਸੀਆਂ, ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੁੰ ਵਧਾਈ ਦਿੰਦਿਆਂ ਕਿਹਾ ਕਿ ਇਹ ਚੋਣ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਹੋਈਆਂ ਹਨ ਤੇ ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਇੰਨ੍ਹਾਂ ਨਤੀਜਿਆਂ ਤੋਂ ਸਾਫ਼ ਹੁੰਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਤੋਂ ਖੁਸ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਿਲਕੁਲ ਵੀ ਹੈਰਾਨ ਨਹੀਂ ਹਨ, ਲੇਕਿਨ ਸੂਬੇ ਭਰ ਵਿੱਚ ਪਾਰਟੀ ਉਮੀਦਵਾਰਾਂ ਦੇ ਪ੍ਰਦਰਸ਼ਨ ਤੋਂ ਜ਼ਰੂਰ ਸੰਤੁਸ਼ਟ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













