spot_img
spot_img

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਜ਼ਿੰਬਾਬਵੇ ਦਾ 45ਵਾਂ ਆਜ਼ਾਦੀ ਦਿਹਾੜਾ

Date:

spot_img

Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਦੀ ਪ੍ਰੇਰਣਾ ਤੇ ਡਾ. ਹਰਜਸਪਾਲ ਸਿੰਘ ਡਾਇਰੈਕਟਰ ਕੈਂਪਸ ਦੀ ਦੇਖ ਰੇਖ ਹੇਠ ਡਾਇਰੈਕਟੋਰੇਟ ਆਫ਼ ਯੂਥ ਐਂਡ ਕਲਚਰ ਅਫੇਅਰ ਵੱਲੋਂ ਇੰਟਰਨੈਸ਼ਨਲ ਐਜੂਕੇਸ਼ਨ ਡਿਵੀਜ਼ਨ ਦੇ ਸਹਿਯੋਗ ਨਾਲ ਜ਼ਿੰਬਾਬਵੇ ਦਾ ਆਜ਼ਾਦੀ ਦਿਹਾੜਾ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ।ਇਸ ਮੌਕੇ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾ. ਕੰਵਲਜੀਤ ਕੌਰ ਡਾਇਰੈਕਟਰ ਯੂਥ ਅਫੇਅਰ ਨੇ ਦੱਸਿਆ ਕਿ ਇਨਸਾਨ ਜਿੰਨ੍ਹੀ ਮਰਜੀ ਤਰੱਕੀ ਕਰ ਲਵੇ ਪਰ ਆਪਣੀ ਮਾਤ ਭੂਮੀ ਪ੍ਰਤੀ ਉਸਦੀ ਸ਼ਰਧਾ ਅਤੇ ਮਿੱਟੀ ਦਾ ਮੋਹ ਹਮੇਸ਼ਾ ਉਸਦੇ ਨਾਲ ਰਹਿੰਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ; ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ ਪੰਜਾਬ ਸਰਕਾਰ ਦੇਵੇਗੀ 33 ਫੀਸਦ ਸਬਸਿਡੀ

ਇਸ ਗੱਲ ਨੂੰ ਸੱਚ ਸਾਬਿਤ ਕਰਦਿਆਂ ਜੀ.ਕੇ.ਯੂ. ਵਿੱਚ ਵਿੱਦਿਆ ਗ੍ਰਹਿਣ ਕਰ ਰਹੇ ਜ਼ਿੰਬਾਬਵੇ ਦੇ ਵਿਦਿਆਰਥੀਆਂ ਵੱਲੋਂ ਆਪਣਾ 45ਵਾਂ ਆਜ਼ਾਦੀ ਦਿਹਾੜਾ ਬੜੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਦੇਸ਼ ਵਾਸੀਆਂ ਦੀ ਚੜ੍ਹਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ ਗਈ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਕੁੜੀ ‘ਤੇ ਵਰ੍ਹਿਆ ਗੋਲ਼ੀਆਂ ਦਾ ਮੀਂਹ

ਡਾ. ਵਿਕਾਸ ਗੁਪਤਾ ਡਾਇਰੈਕਟਰ ਇੰਟਰਨੈਸ਼ਨਲ ਐਜੂਕੇਸ਼ਨ ਡਿਵੀਜ਼ਨ ਨੇ ਦੱਸਿਆ ਕਿ ਇਸ ਮੌਕੇ ਜੀ.ਕੇ.ਯੂ. ਵਿਖੇ ਸਿੱਖਿਆ ਗ੍ਰਹਿਣ ਕਰ ਰਹੇ ਜ਼ਿੰਬਾਬਵੇ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਫੈਸ਼ਨ ਸ਼ੋਅ, ਗੀਤ ਸੰਗੀਤ ਦੇ ਮੁਕਾਬਲੇ ਅਤੇ ਕਵਿਤਾ ਉਚਾਰਨ ਆਦਿ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਗਿਆ। ਆਯੋਜਕਾਂ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਡਾ. ਗੁਪਤਾ ਨੇ ਕਿਹਾ ਕਿ ਆਪਣੇ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣਾ ਸਿੱਖਿਅਤ ਵਿਦਿਆਰਥੀਆਂ ਦਾ ਵਿਸ਼ੇਸ਼ ਗੁਣ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...