Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜੀਤਮਹਿੰਦਰ ਸਿੱਧੂ ਨੂੰ ਪਾਰਟੀ ’ਚੋਂ ਮੁਅੱਤਲ, ਕਾਰਣ ਦੱਸੋ ਨੋਟਿਸ ਜਾਰੀ

209 Views

ਚੰਡੀਗੜ੍ਹ, 11 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਖਿਲਾਫ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡਿਓ ਕਾਂਨਫਰੰਸ) ਕਰਕੇ ਚਰਚਾ ਕੀਤੀ।

ਮੁੱਖ ਮੰਤਰੀ ਟੈਗੋਰ ਥੀਏਟਰ ਵਿਚ ਨਾਟਕ ਰਚਾਉਣ ਤੋਂ ਪਹਿਲਾਂ ਜਵਾਬ ਦੇਣ ਕਿ ਐੱਸਵਾਈਐਲ ਦੇ ਮੁੱਦੇ ਤੇ ਸੁਪਰੀਮ ਕੋਰਟ ਵਿੱਚ ਗੋਡੇ ਕਿਉਂ ਟੇਕੇ-ਜਾਖੜ

ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ ਜਿਹਨਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਜਿਸਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ.ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ।

ਪੰਜਾਬ ਦੇ ਵਿੱਚ ਹੁਣ ਸਰਲ ਪੰਜਾਬੀ ਭਾਸ਼ਾ ਵਿੱਚ ਹੋਣਗੀਆਂ ਰਜਿਸਟਰੀਆਂ

ਉਹਨਾਂ ਦੱਸਿਆ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ ਅਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖਿਲਾਫ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

Related posts

ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ

punjabusernewssite

ਅਕਾਲੀ ਦਲ ਨੇ ਇਕ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ

punjabusernewssite

ਸੂਬੇ ਦੇ ਵਿਕਾਸ ਲਈ ਸਨਅਤਾਂ ਜਰੂਰੀ ਪਰ ਵਾਤਾਵਰਣ ਨਾਲ ਕੋਈ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਮੀਤ ਹੇਅਰ

punjabusernewssite