ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਤੇ ਉਸਦੀ ਮ੍ਰਿਤਕ ਦੇਹ ਘਰ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਦੀ ਕੀਤੀ ਜ਼ੋਰਦਾਰ ਨਿਖੇਧੀ
ਚੰਡੀਗੜ੍ਹ14 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਜਿਹਨਾਂ ਨੇ ਸਿਰਫ 19 ਸਾਲ ਦੀ ਉਮਰ ਵਿਚ ਜੰਮੂ-ਕਸ਼ਮੀਰ ਵਿਚ ਸ਼ਹਾਦਤ ਦਿੱਤੀ, ਨੂੰ ਸਲਾਮੀ ਨਾ ਦੇਣ ਤੇ ਉਸਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਹੁਣ ਤੱਕ ਸਕੀਮ ਤਹਿਤ ਭਰਤੀ ਹੋਏ ਸਾਰੇ ਫੌਜੀ ਰੈਗੂਲਰ ਕੀਤੇ ਜਾਣ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਤ੍ਰਾਸਦੀ ਭਰਪੂਰ ਤੇ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਦੀ ਨਵੀਂ ਅਗਨੀਵੀਰ ਸਕੀਮ ਦੇ ਦੇਸ਼ ਦੇ ਪਹਿਲੇ ਸ਼ਹੀਦ 19 ਸਾਲਾਂ ਦੇ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਘਰ ਲਿਆਉਣ ਲਈ ਫੌਜੀ ਐਂਬੂਲੈਂਸ ਹੀ ਨਹੀਂ ਦਿੱਤੀ ਗਈ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ
ਉਹਨਾਂ ਕਿਹਾ ਕਿ ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਸ਼ਹੀਦ ਦੇ ਅੰਤਿਮ ਸਸਕਾਰ ਵੇਲੇ ਉਸਨੂੰ ਫੌਜੀ ਸਲਾਮੀ ਨਹੀਂ ਦਿੱਤੀ ਗਈ। ਅਕਾਲੀ ਆਗੂ ਨੇ ਕਿਹਾ ਕਿ ਹਾਲੇ ਕੱਲ੍ਹ ਹੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਹ ਪ੍ਰਵਾਨ ਕੀਤਾ ਸੀ ਕਿ ਦੇਸ਼ ਦੀ ਰਾਖੀ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖ ਕੌਮ ਦਿੰਦੀ ਹੈ ਪਰ ਭਾਰਤ ਸਰਕਾਰ ਉਹਨਾਂ ਨਾਲ ਕੀ ਕਰ ਰਹੀ ਹੈ? ਮਜੀਠੀਆ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਤੁਰੰਤ ਇਹ ਸਕੀਮ ਬੰਦ ਕਰੇ ਤੇ ਸਕੀਮ ਤਹਿਤ ਹੁਣ ਤੱਕ ਭਰਤੀ ਹੋਏ ਫੌਜੀਆਂ ਦੀਆਂ ਸੇਵਾਵਾਂ ਰੈਗੂਲਰ ਕਰੇ।ਉਹਨਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹੀਦਾਂ ਲਈ ਆਪਣੇ ਬੋਲ ਪੁਗਾਵੇ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਤੇ ਪਰਿਵਾਰ ਇਕ ਜੀਅ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰੇ।’’
Share the post "ਅਗਨੀਵੀਰ ਸਕੀਮ ਤੁਰੰਤ ਬੰਦ ਕਰ ਕੇ ਹੁਣ ਤੱਕ ਭਰਤੀ ਹੋਏ ਫੌਜੀਆਂ ਨੂੰ ਰੈਗੂਲਰ ਕੀਤਾ ਜਾਵੇ: ਮਜੀਠੀਆ"