ਸੁਖਜਿੰਦਰ ਮਾਨ
ਬਠਿੰਡਾ, 13 ਦਸੰਬਰ: ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਮਾਨਸਾ ਵਿਖੇ ਹੋਏ ਲਾਠੀਚਾਰਜ਼ ਦੀ ਨਿੰਦਾ ਕਰਦਿਆਂ ਅੱਜ ਬਠਿੰਡਾ ,ਤਲਵੰਡੀ ਸਾਬੋ, ਮੌੜ ,ਰਾਮਪੁਰਾ ਫੂਲ ਵਿਖੇ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫ਼ੂਕਿਆ। ਮੋਰਚੇ ਨੇ ਕੱਚੇ ਮੁਲਾਜਮ ਪੱਕੇ ਕਰਨ, ਬੇਰੁਜਗਾਰਾਂ ਨੂੰ ਪੱਕਾ ਸਰਕਾਰੀ ਰੁਜਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ ਲਈ ਜੰਿਮੇਵਾਰ ਡੀ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਸਾਂਝੇ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਜਗਪਾਲ ਬੰਗੀ, ਜਗਤਾਰ ਬਾਠ, ਰਾਜਬੀਰ ਮਾਨ, ਪਿ੍ਰਤਪਾਲ ਸਿੰਘ, ਲਛਮਣ ਮਲੂਕਾ, ਸੁਖਦਰਸ਼ਨ ਸਿੰਘ ਨੇ ਕਿਹਾ ਕਿ ਚੰਨੀ ਸਰਕਾਰ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ਉਪਰ ਹੀ ਚੱਲ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਕੰਦਰ ਸਿੰਘ ਧਾਲੀਵਾਲ ਜਿਲਾ ਪ੍ਰਧਾਨ ਡੀ ਐਲ ਐਫ ,ਅਮਰਜੀਤ ਸਿੰਘ ਹਨੀ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ,ਦਰਸ਼ਨ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ ਐਸੋਸੀਏਸ਼ਨ ,ਰਾਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੀ ਐਸ ਯੂ,ਰਾਜੇਸ਼ ਮੋਂਗਾ, ਅੰਮਿ੍ਰਤਪਾਲ ਸਿੰਘ, ਅਮਨਦੀਪ ਸਿੰਘ ,ਲਾਭ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
Share the post "ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ"