ਸੁਖਜਿੰਦਰ ਮਾਨ
ਬਠਿੰਡਾ,10 ਮਈ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 14 ਮਈ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਐਲਾਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ ਦੋ ਮਹੀਨਿਆਂ ਤੋਂ ਬੜੀ ਬੇਸਬਰੀ ਨਾਲ ਤਨਖਾਹਾਂ ਨੂੰ ਉਡੀਕ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕਦੀ ਜਦੋਂਕਿ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਮਿਲ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਐਨ ਜੀ ਓ ਅਧੀਨ ਚੱਲ ਰਹੇ 8 ਬਲਾਕਾਂ ਜਿੰਨਾ ਵਿਚ ਬਠਿੰਡਾ , ਖੂਈਆਂ ਸਰਵਰ , ਮੱਖੂ, ਭਿੱਖੀਵਿੰਡ , ਹਰਸਾਛੀਨਾ, ਤਰਸਿੱਕਾ , ਸਿੱਧਵਾਂ ਬੇਟ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਅਕਤੂਬਰ 2022 ਤੋਂ ਲੈ ਕੇ ਅਜੇ ਤਕ ਤਨਖਾਹਾਂ ਨਹੀਂ ਮਿਲੀਆਂ।
Share the post "ਆਂਗਣਵਾੜੀ ਯੂਨੀਅਨ ਵੱਲੋਂ 14 ਨੂੰ ਮੰਤਰੀ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ: ਹਰਗੋਬਿੰਦ ਕੌਰ"