ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੂੰ ਕੀਤਾ ਤਲਬ: ਮਲਵਿੰਦਰ ਸਿੰਘ ਕੰਗ
ਕੰਗ ਨੇ ਸਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸਾਂ ਨੂੰ ਨਕਾਰਿਆ, ਕਿਹਾ ਅਕਾਲੀ ਦਲ ਨੇ ਦਹਾਕਿਆਂ ਤੱਕ ਪੰਜਾਬ ਨੂੰ ਲੁੱਟਿਆ
ਪਿਛਲੀਆਂ ਸਰਕਾਰਾਂ ਨੇ ਇਨਸਾਫ ਵਿੱਚ ਕੀਤੀ ਦੇਰੀ, ਪਰ ‘ਆਪ‘ ਦਿਵਾਏਗੀ ਸਿੱਖ ਸੰਗਤ ਨੂੰ ਇਨਸਾਫ: ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸੀਆਂ ਦੀ ਸਰਪ੍ਰਸਤੀ ਦਾ ਦੋਸ ਲਗਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਾਦਲ ਨੂੰ ਇਹਨਾਂ ਮਾਮਲਿਆਂ ‘ਚ ਆਪਣੀ ਸਮੂਲੀਅਤ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਉਹਨਾਂ ਦੇ ਸਬੰਧਾਂ ਬਾਰੇ ਸਪੱਸਟੀਕਰਨ ਦੇਣ ਦੀ ਚੁਣੌਤੀ ਦਿੱਤੀ ਹੈ। ਵੀਰਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਅਤੇ ਆਰਪੀਐਸ ਮਲਹੋਤਰਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ‘ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ‘ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਇਸ ਲਈ ਵਿਸੇਸ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿੱਚ ਪੁੱਛਗਿੱਛ ਲਈ 30 ਅਗਸਤ ਨੂੰ ਤਲਬ ਕੀਤਾ ਹੈ।
ਕੰਗ ਨੇ ਕਿਹਾ, “ਸਿਟ ਦੇ ਸੰਮਨ ਤੋਂ ਬਾਅਦ ਅਸੀਂ ਉਮੀਦ ਕਰਦੇ ਹਾਂ ਕਿ ਸੁਖਬੀਰ ਬਾਦਲ ਸਪੱਸਟ ਕਰਨਗੇ ਕਿ ਸਾਂਤਮਈ ਸਿੱਖ ਪ੍ਰਦਰਸਨਕਾਰੀਆਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਅਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜਸ ਰਚੀ ਸੀ ਅਤੇ ਉਸ ਦੀਆਂ ਫਿਲਮਾਂ ਦਾ ਪੰਜਾਬ ਵਿੱਚ ਪ੍ਰਚਾਰ ਵੀ ਕੀਤਾ ਸੀ। ਪੰਜਾਬ ਦੇ ਲੋਕ ਬਾਦਲਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।“ਉਨ੍ਹਾਂ ਸੁਖਬੀਰ ਬਾਦਲ ਵੱਲੋਂ ਲਾਏ ਗਏ ਸਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ।ਕੰਗ ਨੇ ਕਿਹਾ ਕਿ ਇਨ੍ਹਾਂ ਨੇ ਟਰਾਂਸਪੋਰਟ ਮਾਫੀਆ, ਡਰੱਗ ਮਾਫੀਆ, ਕੇਬਲ ਮਾਫੀਆ ਅਤੇ ਮਾਈਨਿੰਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਇਹਨਾਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ।ਕਾਂਗਰਸ ‘ਤੇ ਨਿਸਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਅਤੇ ਆਪਣਾ ਨਿੱਜੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ ਦੋਵਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਦੋਸੀਆਂ ਨੂੰ ਸਰਪ੍ਰਸਤੀ ਦਿੱਤੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖ ਸੰਗਤ’ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ।
Share the post "‘ਆਪ‘ ਦੀ ਸੁਖਬੀਰ ਬਾਦਲ ਨੂੰ ਚੁਣੌਤੀ – ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ ਸਬੰਧਾਂ ਨੂੰ ਸਪਸ਼ੱਟ ਕਰਨ ਬਾਦਲ"