ਪਹਿਲਾਂ ਹੀ ਮੁੱਖ ਮੰਤਰੀ ਦੀ ਭੈਣ ਨੂੰ ਚੋਣ ਲੜਾਏ ਜਾਣ ਦੀ ਚਰਚਾ
ੁਸੁਖਜਿੰਦਰ ਮਾਨ
ਚੰਡੀਗੜ੍ਹ, 3 ਜੂਨ: ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਲਈ ਆਗਾਮੀ 23 ਜੂਨ ਨੂੰ ਹੋਣ ਜਾ ਰਹੀ ਜਿਮਨੀ ਚੌਣ ਲਈ ਆਮ ਆਦਮੀ ਪਾਰਟੀ ਨੇ ਸੰਗਰੂਰ ਜਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆਂ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਪਣੇ ਸੋਸਲ ਮੀਡੀਆ ਰਾਹੀਂ ਦਿੰਦਿਆਂ ਬਤੌਰ ਪਾਰਟੀ ਪ੍ਰਧਾਨ ਅਪਣੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸੁਭਕਾਮਨਾਵਾਂ ਭੇਜੀਆਂ ਹਨ। ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਦੋ ਵਾਰ ਚੋਣ ਜਿੱਤ ਚੁੱਕੇ ਹਨ। 2019 ਦੀਆਂ ਚੋਣਾਂ ਸਮੇਂ ਤਾਂ ਉਹ ਇੱਥੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੰਸਦ ਵਿਚ ਪਹੁੰਚਣ ਵਾਲੇ ਆਪ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ। ਉਜ ਇਸ ਵਾਰ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੂੰ ਉਮੀਦਵਾਰ ਬਣਾਏ ਜਾਣ ਦੀ ਚਰਚਾ ਚੱਲ ਰਹੀ ਸੀ ਤੇ ਇਸਦੇ ਚੱਲਦਿਆਂ ਸੰਗਰੂਰ ਤੇ ਬਰਨਾਲਾ ਵਰਗੇ ਸ਼ਹਿਰਾਂ ਵਿਚ ਮਨਪ੍ਰੀਤ ਕੌਰ ਦੇ ਸੰਭਾਵੀਂ ਉਮੀਦਵਾਰ ਵਜੋਂ ਪੋਸਟਰ ਵੀ ਲੱਗ ਗਏ ਸਨ।
ਆਪ ਨੇ ਸਰਪੰਚ ਗੁਰਮੇਲ ਸਿੰਘ ਨੂੰ ਐਲਾਨਿਆਂ ਸੰਗਰੂਰ ਜਿਮਨੀ ਚੋਣਾਂ ਲਈ ਉਮੀਦਾਰ
10 Views