Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਆਪ ਸਰਕਾਰ ਵੱਲੋਂ ਐਸਵਾਈਐਲ ’ਤੇ ਪੰਜਾਬ ਦੇ ਪੱਖ ਨੂੰ ਕਮਜੋਰ ਕਰਨ ਪਿੱਛੇ ਡੂੰਘੀ ਸਾਜਿਸ—ਸੁਨੀਲ ਜਾਖੜ

14 Views

ਪੰਜਾਬੀਆਂ ਨੂੰ ਆਪ ਦੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਚੰਡੀਗੜ੍ਹ, 7 ਅਕਤੂਬਰ : ਐਸਵਾਈਐਲ ਦੇ ਮੁੱਦੇ ’ਤੇ ਆਪ ਸਰਕਾਰ ਉਪਰ ਪੰਜਾਬ ਦੇ ਸਟੈਂਡ ਨੂੰ ਕਮਜੋਰ ਕਰਨ ਦਾ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਪੰਜਾਬੀ ਦੀ ਸਾਂਤੀ ਭੰਗ ਕਰਨ ਦੀਆਂ ਸਾਜਿਸ਼ਾਂ ਨੂੰ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਅਤੇ ਲੋਕਾਂ ਦੀਆਂ ਭਾਵਨਾਂਵਾਂ ਨਾਲ ਜ਼ੁੜੇ ਮੁੱਦੇ ਰਾਹੀਂ ਸਿਆਸੀ ਫਸਲ ਕੱਟਣ ਦੀਆਂ ਆਪ ਪਾਰਟੀ ਦੀਆਂ ਕੋਸਿਸਾਂ ਪੰਜਾਬ ਲਈ ਚਿੰਤਾ ਪੈਦਾ ਕਰਨ ਵਾਲੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਅਧਾਰ ਗੁਆ ਚੁੱਕੇ ਹਨ।

ਮਲਵਈਆਂ ਲਈ ਦੂਰ ਹੋਈ ਮੁੰਬਈ , ਕਰੋਨਾ ਕਾਲ ਤੋਂ ਬਾਅਦ ਪਟੜੀ ’ਤੇ ਨਹੀਂ ਚੜ੍ਹੀ ਜਨਤਾ ਐਕਸਪ੍ਰੈੱਸ

ਇਸ ਤੋਂ ਪਹਿਲਾਂ ਸੂੁਬਾ ਪ੍ਰਧਾਨ ਦੀ ਅਗਵਾਈ ਵਿਚ ਭਾਜਪਾ ਦੀ ਕੋਰ ਕਮੇਟੀ ਨੇ ਇਕ ਮਤਾ ਪਾਸ ਕਰਕੇ ਸੂਬਾ ਸਰਕਾਰ ਦੇ ਸੁਪਰੀਮ ਕੋਰਟ ਵਿਚ ਲਏ ਸਟੈਂਡ ਦੀ ਨਿਖੇਧੀ ਕੀਤੀ ਗਈ। ਇਸ ਤੋਂ ਬਾਅਦ ਕੋਰ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਕਾਲੀ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ। ਜਾਖੜ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਸਲਾ ਜਦੋਂ ਤੋਂ ਪੈਦਾ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦਾ ਸਟੈਂਡ ਸਪੱਸ਼ਟ ਰਿਹਾ ਅਤੇ ਇਹੀ ਸਟੈਂਡ ਸਥਿਰ ਵੀ ਰਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ

ਅਜਿਹਾ ਸਟੈਂਡ ਕਾਂਗਰਸ ਤੇ ਅਕਾਲੀ ਸਰਕਾਰ ਸਮੇਂ ਵੀ ਰਿਹਾ ਪਰ ਆਪ ਸਰਕਾਰ ਨੇ ਸੁਪਰੀਮ ਕੋਰਟ ਵਿਚ ਪੰਜਾਬ ਦਾ ਪੱਖ ਜਾਣਬੁੱਝ ਕੇ ਕਮਜੋਰ ਕੀਤਾ ਤਾਂ ਜ਼ੋ ਸੁਪਰੀਮ ਕੋਰਟ ਨੂੰ ਸਰਵੇ ਦਾ ਹੁਕਮ ਦੇਣਾ ਪਿਆ ਜੋੋ ਕੇਂਦਰ ਵੱਲੋਂ ਕੀਤਾ ਜਾਣਾ ਹੈ।ਇਹ ਉਨ੍ਹਾਂ ਦੀ ਸਾਜਿਸ ਹੈ ਕਿ ਕੇਂਦਰ ਨੂੰ ਇਸ ਸਾਰੇ ਘਟਨਾਕ੍ਰਮ ਵਿਚ ਬਦਨਾਮ ਕੀਤਾ ਜਾਵੇ। ਪੰਜਾਬੀਆਂ ਨੂੰ ਅਪੀਲ ਕਰਦਿਆਂ ਜਾਖੜ ਨੇ ਕਿਹਾ ਕਿ ਉਹ ਆਪ ਦੀਆਂ ਪੰਜਾਬ ਦੀ ਸਾਂਤੀ ਭੰਗ ਕਰਨ ਦੀਆਂ ਕੋਸਿਸ਼ਾਂ ਤੋਂ ਸਾਵਧਾਨ ਰਹਿਣ ਅਤੇ ਭਰੋਸਾ ਦਿੱਤਾ ਕਿ ਕੋਈ ਵੀ ਪੰਜਾਬ ਦੇ ਪਾਣੀ ਨਹੀਂ ਖੋਹ ਸਕਦਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਭਰਨ ਵਿਚ ਪਹਿਲਾਂ ਹੀ ਬਹੁਤ ਯੋਗਦਾਨ ਦਿੱਤਾ ਹੈ ਅਤੇ ਹੁਣ ਸਾਡੇ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ।

Related posts

CISF ਮੁਲਾਜਮ ਕੁਲਵਿੰਦਰ ਕੌਰ ਦਾ ਬੈਗਲੁਰੂ ਹੋਇਆ ਤਬਾਦਲਾ, ਨਹੀਂ ਹੋਈ ਬਹਾਲੀ

punjabusernewssite

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

punjabusernewssite

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

punjabusernewssite