ਵੀਨੂੰ ਬਾਦਲ ਨੇ ਲੋਕ ਭਲਾਈ ਸਕੀਮਾਂ ਲਈ ਲਗਾਏ ਕੈਂਪਾਂ ਦੀ ਕੀਤੀ ਸ਼ਲਾਘਾ
ਸਕੀਮਾਂ ਦਾ ਲਾਹਾ ਲੈਣ ਲਈ ਯੋਗ ਚੁਣੇ ਗਏ ਲਾਭਪਾਤਰੀਆਂ ਨੂੰ ਕੀਤੀ ਗਈ ਸਰਟੀਫ਼ਿਕੇਟਾਂ ਦੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ: ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਇੱਕ ਛੱਤ ਹੇਠ ਸਰਕਾਰੀ ਸੁਵਿਧਾ ਮੁਹੱਈਆਂ ਕਰਵਾਉਣ ਦੇ ਹੁਕਮਾਂ ਤਹਿਤ ਅੱਜ ਸਥਾਨਕ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ। 2 ਰੋਜ਼ਾ ਚੱਲਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੇ ਪਹਿਲੇ ਦਿਨ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਏ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ ਇਹ ਕੈਂਪ ਸਬ-ਡਵੀਜ਼ਨ ਪੱਧਰ ਤੇ ਰਾਮਪੁਰਾ, ਤਲਵੰਡੀ ਸਾਬੋ ਅਤੇ ਮੌੜ ਵਿਖੇ ਵੀ ਆਯੋਜਿਤ ਕੀਤੇ ਗਏ ਹਨ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ਼੍ਰੀਮਤੀ ਵੀਨੂੰ ਬਾਦਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲਗਵਾਏ ਜਾ ਰਹੇ ਇਨ੍ਹਾਂ ਸਪੈਸ਼ਲ ਕੈਂਪਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੈਂਪ ਹਰ ਲੋੜਵੰਦ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਬੀਬੀ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਅਤੇ ਸ਼੍ਰੀਮਤੀ ਵੀਨੂੰ ਬਾਦਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ਲਈ ਚੁਣੇ ਗਏ ਯੋਗ ਵਿਅਕਤੀਆਂ, ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਖ-ਵੱਖ ਪੈਨਸ਼ਨਾਂ ਨਾਲ ਸਬੰਧਤ ਯੋਗ ਲਾਭਪਾਤਰੀਆਂ, ਮਿਊਸਪਲ ਕਾਰਪੋਰੇਸ਼ਨ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਾਣੀ ਅਤੇ ਮੀਟਰ ਦੇ ਬਿੱਲਾਂ ਦੇ ਬਕਾਏ ਦੀ ਮੁਆਫ਼ੀ ਸਬੰਧੀ ਯੋਗ ਪਾਏ ਗਏ ਵਿਅਕਤੀਆਂ, ਬਿਜਲੀ ਬੋਰਡ ਵਲੋਂ 2 ਕਿਲੋਵਾਟ ਤੱਕ ਦੇ ਏਰੀਅਰ ਮੁਆਫ਼ੀ, ਨਵੇਂ ਕੁਨੈਕਸ਼ਨ, ਸਿੱਖਿਆ ਵਿਭਾਗ ਵਲੋਂ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਤਹਿਤ ਚੁਣੇ ਗਏ ਯੋਗ ਲਾਭਪਾਤਰੀਆਂ ਨੂੰ ਸਰਟੀਫ਼ਿਕੇਟਾਂ ਅਤੇ ਸਿਹਤ ਵਿਭਾਗ ਵਲੋਂ ਸਰਬੱਤ ਸਿਹਤ ਯੋਜਨਾ ਬੀਮਾ ਕਾਰਡਾਂ ਸਬੰਧੀ ਕਾਰਡਾਂ ਦੀ ਵੀ ਵੰਡ ਕੀਤੀ ਗਈ। ਕੈਂਪ ਦੌਰਾਨ ਕੋਵਿਡ-19 ਤੋਂ ਬਚਾਓ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਕਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਰਾਜਨ ਗਰਗ, ਐਸਡੀਐਮ ਕੰਵਰਜੀਤ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਸੁਖਰਾਜ ਔਲਖ, ਟਹਿਲ ਸਿੰਘ ਬੁੱਟਰ, ਹਰਵਿੰਦਰ ਸਿੰਘ ਲੱਡੂ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਮਿੰਟੂ ਕਪੂਰ ਆਦਿ ਹਾਜ਼ਰ ਸਨ।
Share the post "ਇੱਕੋਂ ਛੱਤ ਹੇਠ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਲੋਕ ਭਲਾਈ ਸਕੀਮਾਂ : ਡਿਪਟੀ ਕਮਿਸ਼ਨਰ"