ਸੁਖਜਿੰਦਰ ਮਾਨ
ਚੰਡੀਗੜ੍ਹ , 3 ਅਪਰੈਲ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਕੁੱਝ ਸਮਾਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਸਿੰਘ ਵਿਰੁੱਧ ਦਰਜ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ।ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 6 ਅਪ੍ਰੈਲ ਦੇ ਰੱਖੀ ਹੈ। ਦੱਸਣਾ ਬਣਦਾ ਹੈ ਕਿ ਗ੍ਰਿਫਤਾਰੀ ਦੌਰਾਨ ਹਨੀ ਅਤੇ ਉਸਦੇ ਸਾਥੀ ਕੋਲੋਂ ਕਰੀਬ ਦਸ ਕਰੋੜ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਜਿਸ ਵਿਚ ਮਹਿੰਗੀਆਂ ਘੜੀਆਂ ਵੀ ਸ਼ਾਮਲ ਸਨ ਬਰਾਮਦ ਹੋਏ ਸਨ। ਇਸ ਮਾਮਲੇ ਨੂੰ ਲੈ ਕੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਕਾਫੀ ਭਖੀ ਸੀ । ਜਿੱਥੇ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਉੱਪਰ ਸਿਆਸੀ ਕਿੜ ਕੱਢਣ ਦਾ ਦੋਸ਼ ਲਗਾਇਆ ਸੀ ਉੱਥੇ ਵਿਰੋਧੀ ਧਿਰਾਂ ਨੇ ਇਸ ਮਾਮਲੇ ਵਿਚ ਚੰਨੇ ਨੂੰ ਘੇਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ।
Share the post "ਈਡੀ ਵੱਲੋਂ ਚੰਨੀ ਦੇ ਭਾਣਜੇ ਹਨੀ ਅਤੇ ਉਸਦੇ ਸਾਥੀ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ"