ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨ ਕੀਤੇ ਜਾਗਰੂਕ
ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ “ਪਾਣੀ ਬਚਾਓ, ਪੰਜਾਬ ਬਚਾਓ“ ਤਹਿਤ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਹਿੱਤ ਤਰ-ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਨੂੰ ਹੁੰਗਾਰਾ ਦੇਣ ਲਈ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵਿੰਦਰਪਾਲ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਜ਼ਿਲ੍ਹੇ ਦੇ ਪਿੰਡ ਕੋਟ ਸਮੀਰ, ਕੋਟ ਫੱਤਾ ਤੇ ਮੌੜ ਕਲਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਵੱਧ ਤੋਂ ਵੱਧ ਰਕਬੇ ਵਿੱਚ ਕੀਤੀ ਜਾਵੇ ਤਾਂ ਜੋ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਤੇ 10-12 ਫ਼ੀਸਦੀ ਭੂਮੀਗਤ ਪਾਣੀ ਰੀਚਾਰਜ ਹੁੰਦਾ ਹੈ। ਰਵਾਇਤੀ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।
ਉੱਚ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜਮੀਨਾਂ ਵਿੱਚ ਹੀ ਕੀਤੀ ਜਾਵੇ ਅਤੇ ਸਿੱਧੀ ਬਿਜਾਈ ਲਈ ਘੱਟ ਜਾਂ ਦਰਮਿਆਨਾਂ ਸਮਾਂ ਲੈ ਕੇ ਪੱਕਣ ਵਾਲੀਆਂ ਕਿਸਮਾਂ ਨੂੰ ਬਿਜਾਈ ਲਈ ਤਰਜੀਹ ਦਿੱਤੀ ਜਾਵੇ। ਸਿੱਧੀ ਬਿਜਾਈ ਲਈ 8-10 ਕਿਲੋਗਰਾਮ ਪ੍ਰਤੀ ਏਕੜ ਬੀਜ ਦੀ ਵਰਤੋਂ ਕੀਤੀ ਜਾਵੇ ਅਤੇ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ। ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਇਸ ਤਕਨੀਕ ਤਹਿਤ ਪੰਜਾਬ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਇਸ ਮੌਕੇ ਡਾਇਰੈਕਟਰ ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਹੁਣ ਤੱਕ ਕੀਤੀ ਕਾਰਗੁਜਾਰੀ ਦਾ ਨਿਰੀਖਣ ਕੀਤਾ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਉੱਚ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਕਿ ਖੇਤੀਬਾੜੀ ਵਿਭਾਗ, ਜ?ਿਲ੍ਹਾ ਮੰਡੀ ਅਫਸਰ, ਜ਼ਿਲ੍ਹਾ ਭੂਮੀ ਰੱਖਿਆ ਅਫਸਰ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਦੇ ਅਧਿਕਾਰੀਆਂ ਨੂੰ ਜ?ਿਲ੍ਹੇ ਦੀ ਪਿੰਡਵਾਰ (2-3 ਪਿੰਡ ਹਰੇਕ ਅਧਿਕਾਰੀ) ਵੰਡ ਕੀਤੀ ਜਾ ਚੁੱਕੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਜ?ਿਲ੍ਹਾ ਪੱਧਰ ਤੇ ਕੇ.ਵੀ.ਕੇ ਦੇ ਮਾਹਿਰਾਂ ਤੇ ਜ?ਿਲ੍ਹਾ ਪੱਧਰ ਤੇ ਮਾਸਟਰ ਟਰੇਨਰਾਂ ਵੱਲੋਂ ਇੱਕ ਰੋਜਾ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਇਹ ਅਧਿਕਾਰੀ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰੇਰਿਤ ਕਰਕੇ ਬਿਜਾਈ ਕਰਵਾ ਰਹੇ ਹਨ ਤੇ ਆਪਣੀ ਰਿਪੋਰਟ ਬਲਾਕ ਦੇ ਨੋਡਲ ਅਫਸਰ (ਸਬੰਧਤ ਬਲਾਕ ਖੇਤੀਬਾੜੀ ਅਫਸਰ) ਨੂੰ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ?ਿਲ੍ਹੇ ਚ ਸਿੱਧੀ ਬਿਜਾਈ ਲਈ ਇਸ ਸਮੇਂ ਲਗਭਗ 500 ਡੀ.ਐਸ.ਆਰ. ਮਸੀਨਾਂ ਉਪਲੱਬਧ ਹਨ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਖੇਤੀ ਭਵਨ ਵਿਖੇ ਇੱਕ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਨੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ 21000 ਹੈਕਟੇਅਰ ਰਕਬੇ ਦੇ ਮੁਕਾਬਲੇ ਇਸ ਸਾਲ ਜ?ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਕਾਫੀ ਰਕਬਾ ਵਧਣ ਦੀ ਸੰਭਾਵਨਾ ਹੈ।
ਬੈਠਕ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਜ?ਿਲ੍ਹੇ ਵਿੱਚ ਹੁਣ ਤੱਕ 102 ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਲਗਭਗ 4010 ਕਿਸਾਨਾਂ ਨੇ ਭਾਗ ਲਿਆ। ਇਸ ਤਕਨੀਕ ਤਹਿਤ ਕਿਸਾਨਾਂ ਨੂੰ ਮੁਫਤ ਲਿਟਰੇਚਰ ਵੀ ਵੰਡਿਆ ਜਾ ਚੁੱਕਾ ਹੈ ਅਤੇ ਪਿੰਡਾਂ ਵਿੱਚ ਕੈਂਪਾਂ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
Share the post "ਉੱਚ ਅਧਿਕਾਰੀਆਂ ਨੇ ਪਿੰਡ ਕੋਟ ਸਮੀਰ, ਕੋਟ ਫੱਤਾ ਤੇ ਮੌੜ ਕਲਾਂ ਦੇ ਖੇਤਾਂ ਦਾ ਕੀਤਾ ਦੌਰਾ"