Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਕਸ਼ਮੀਰ ਸਿੰਘ ਬਣਿਆ ਪਹਿਲਾ ਕਿਸਾਨ

11 Views
ਭੁਗਤਾਨ 24 ਘੰਟਿਆਂ ਦੇ ਅੰਦਰ ਕੀਤਾ
ਲਿਫਟਿੰਗ 24 ਘੰਟਿਆਂ ਦੇ ਅੰਦਰ ਸ਼ੁਰੂ 
ਥਾਂ-ਥਾਂ ‘ਤੇ ਸਾਰੇ ਪ੍ਰਬੰਧ ਮੁਕੰਮਲ : ਲਾਲ ਚੰਦ ਕਟਾਰੂਚੱਕ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਅਪ੍ਰੈਲ :ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ। ਨੂੰ, ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੁੱਬਲਿਗ  1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ।  ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ  ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।
ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿੱਚ ਇਹ ਆਮਦ ਸੰਭਵ ਤੌਰ ‘ਤੇ  12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।।
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।

Related posts

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

punjabusernewssite

ਪੰਜਾਬ ਵਿਧਾਨ ਸਭਾ ਵੱਲੋਂ ‘‘ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024’’ ਸਰਬਸੰਮਤੀ ਨਾਲ ਪਾਸ

punjabusernewssite

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

punjabusernewssite