ਸੁਖਜਿੰਦਰ ਮਾਨ
ਬਠਿੰਡਾ, 11 ਜਨਵਰੀ: ਆਗਾਮੀ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਅਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਲੀ ਗਠਿਤ ਕੀਤੀ ਗਈ ਕਮੇਟੀ ਵਿਚ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਪਿਛਲੀ ਵਾਰ ਕਨਵੀਨਰ ਬਣਾਏ ਗਏ ਮੌਜੂਦਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਵਾਰ ਉਪ ਚੇਅਰਮੈਨ ਬਣਾਇਆ ਗਿਆ ਹੈ ਪ੍ਰੰਤੂ ਉਨ੍ਹਾਂ ਦੇ ਨਾਲ ਇਸ ਕਮੇਟੀ ਵਿਚ ਮੋੜ ਹਲਕੇ ਤੋਂ ਸੰਭਾਵੀ ਉਮੀਦਵਾਰ ਮੰਜੂ ਬਾਂਸਲ ਤੇ ਬਠਿੰਡਾ ਸ਼ਹਿਰ ਦੇ ਸੀਨੀਅਰ ਆਗੂ ਕੇਕੇ ਅਗਰਵਾਲ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਚੇਅਰਮੈਨੀ ਹੇਠ ਬਣੀ ਇਸ ਕਮੇਟੀ ਵਿਚ ਕੁੱਲ 20 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਪੰਜ ਮੈਂਬਰਾਂ ਨੂੰ ਅਹੁੱਦੇ ਦੇ ਮੁਤਾਬਕ ਇੰਨਵਾਈਟੀ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।
Share the post "ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ’ਚ ਬਠਿੰਡਾ ਦੇ ਤਿੰਨ ਕਾਂਗਰਸੀ ਆਗੂ ਕੀਤੇ ਸ਼ਾਮਲ"