ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਲਈ ਅਜਾਦ ਉਮੀਦਵਾਰ ਵਜੋਂ ਭਰੇ ਕਾਗਜ਼
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 25 ਮਈ: ਪਹਿਲਾਂ ਹੀ ਲਗਾਤਾਰ ਮਿਲ ਰਹੀਆਂ ਹਾਰਾਂ ਕਾਰਨ ਵੱਡੇ ਝਟਕੇ ਸਹਿ ਰਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਿਆ ਜਦ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜਦਗੀ ਕਾਗਜ ਦਾਖਲ ਕਰ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਕਾਂਗਰਸ ਪਾਰਟੀ ਛੱਡ ਚੁੱਕੇ ਹਨ ਤੇ 16 ਮਈ ਨੂੰ ਉਨ੍ਹਾਂ ਅਪਣਾ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਇਸਤੋਂ ਪਹਿਲਾਂ ਉਨ੍ਹਾਂ ਦੇ ਅਸਤੀਫ਼ੇ ਦਾ ਕਿਧਰੇ ਜਿਕਰ ਨਹੀਂ ਆਇਆਸੀ। ਉਧਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ ਯਾਦਵ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਪਾਰਟੀ ਕਪਿਲ ਸਿੱਬਲ ਦਾ ਸਮਰਥਨ ਕਰੇਗੀ। ਵੱਡੀ ਗੱਲ ਇਹ ਵੀ ਹੈ ਕਿ ਸ਼੍ਰੀ ਸਿੱਬਲ ਵਲੋਂ ਰਾਜ ਸਭਾ ਲਈ ਨਾਮਜਦਗੀ ਦਾਖ਼ਲ ਕਰਨ ਸਮੇਂ ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਸਹਿਤ ਵੱਡੇ ਆਗੂ ਹਾਜ਼ਰ ਰਹੇ। ਇੱਥੇ ਦਸਣਾ ਬਣਦਾ ਹੈ ਕਿ ਹੁਣ ਤਕ ਕਾਂਗਰਸ ਪਾਰਟੀ ਨੂੰ ਦਰਜ਼ਨਾਂ ਵੱਡੇ ਆਗੂ ਛੱਡ ਚੁੱਕੇ ਹਨ। ਜਿੰਨ੍ਹਾਂ ਵਿਚ ਪਿਛਲੇ ਦਿਨੀਂ ਪੰਜਾਬ ਕਾਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਤੇ ਗੁਜਰਾਤ ਦੇ ਇੱਕ ਨੌਜਵਾਨ ਆਗੂ ਦਾ ਨਾਮ ਵੀ ਸ਼ਾਮਲ ਹੈ।
ਕਾਂਗਰਸ ਨੂੰ ਵੱਡਾ ਝਟਕਾ, ਕਪਿਲ ਸਿੱਬਲ ਨੇ ਕਾਂਗਰਸ ਛੱਡੀ
11 Views