Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਰਤੀ ਕਿਸਾਨ ਯੂਨੀਅਨ ਨੇ ਅਸ਼ੀਸ ਮਿਸ਼ਰਾ ਦਾ ਫ਼ੂਕਿਆ ਪੁਤਲਾ

ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਦੇ ਵਿੱਚ ਆਸ਼ੀਸ਼ ਮਿਸਰਾ ਦਾ ਪੂਤਲਾ ਸਾੜਿਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਿਰਤੀ-ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਅਮਰਜੀਤ ਹਨੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਜਦੋਂ ਤੋਂ ਬੀਜੇਪੀ ਸਰਕਾਰ ਸੱਤਾ ਵਿੱਚ ਆਈ ਹੈ, ਉਸ ਵਲੋਂ ਨਿਆਂਪਾਲਕਾ ਵਿਚ ਜ਼ਿਆਦਾ ਦਖਲ ਅੰਦਾਜੀ ਕੀਤੀ ਜਾ ਰਹੀ ਹੈ। ਰਾਜੂ ਸੰਧੂ ਭੁੱਚੋ ਖੁਰਦ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਵਿਚ ਭਾਵੇਂ ਬਹੁਤ ਸਾਰੀਆਂ ਸ਼ਰਤਾਂ ਲਗਾਈਆਂ ਗਈਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਸਵਾਲ ਖੜਾ ਹੁੰਦਾ ਹੈ ਕੀ ਅਦਾਲਤਾਂ ਸਾਲਾਂਬੱਧੀ ਜਮਾਨਤਾਂ ਤੋਂ ਬਗੈਰ ਜਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਿਰਾਸਤੀ ਅਤੇ ਕੈਦੀਆਂ ਲਈ ਵੀ ਇਹ ਮਾਪਦੰਡ ਵਰਤਣਗੀਆਂ? ਇਸ ਮੌਕੇ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਾ ਸਿੰਘ ਭੁਚੋ ਕਲਾ, ਮਿੱਠੂ ਸਿੰਘ ਭੁੱਚੋ ਕਲਾਂ, ਸੁਖਵਿੰਦਰ ਸਿੰਘ ਸਰਾਭਾ ਭੁੱਚੋ ਖੁਰਦ ,ਕਲਵੰਤ ਸਿੰਘ ਸੰਧੂ ਭੁੱਚੋ ਖੁਰਦ, ਪਿੰਡ ਹਰਗਪੁਰ ਦੇ ਪ੍ਰਧਾਨ ਗੁਰਚਰਨ ਸਿੰਘ, ਅਜੈਬ ਸਿੰਘ, ਮੀਤਾ ਸਿੰਘ, ਗੋਬਿੰਦਪੁਰਾ ਤੋਂ ਜੀਤ ਸਿੰਘ ,ਸੁਖਦੇਵ ਸਿੰਘ ਚਹਿਲ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮੌੜ, ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਰਣਜੀਤ ਸਿੰਘ ਵੀ ਹਾਜਰ ਹੋਏ।

Related posts

ਖੇਤੀਬਾਡ਼ੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਭੋਖੜਾ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

punjabusernewssite

ਮਜਦੂਰ ਮੁਕਤੀ ਮੋਰਚੇ ਦੇ ਉਮੀਦਵਾਰ ਨੇ ਮਜਦੂਰਾਂ ਤੇ ਔਰਤਾਂ ਦੀ ਅਵਾਜ਼ ਚੁੱਕਣ ਲਈ ਮੰਗਿਆ ਸਹਿਯੋਗ

punjabusernewssite

ਕਿਸਾਨ ਸੰਘਰਸ਼ ਸਬੰਧੀ ਅੰਗਰੇਜੀ ਪੁਸਤਕ “ ਏ ਜਰਨੀ ਆਫ ਫਾਰਮਰਜ ਰਿਬੇਲੀਅਨ“ ਰਿਲੀਜ

punjabusernewssite