ਸੁਖਜਿੰਦਰ ਮਾਨ
ਬਠਿੰਡਾ, 11 ਜੂਨ: ਕਿਰਤੀ ਕਿਸਾਨੀ ਯੂਨੀਅਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕਰਕੇ ਨਵਾਂ ਖੇਤੀ ਮਾਡਲ ਪੇਸ਼ ਕਰਨ ਦੇ ਕੀਤੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਅੱਜ ਭੁੱਚੋ ਖੁਰਦ ਦੇ ਗੁਰਦੁਆਰਾ ਪਿੱਪਲਸਰ ਵਿਚ ਸਮਾਗਮ ਮਨਾਇਆ ਗਿਆ। ਇਸ ਮੁੱਖ ਜੁੜੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਝਬੇਲਵਾਲੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਸਿੱਖ ਲਹਿਰ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਸੀ। ਪ੍ਰੰਤੂ ਅੱਜ ਮੁੜ ਮੌਕੇ ਦੀਆਂ ਸਰਕਾਰਾਂ ਵੱਲੋ ਕਿਸਾਨਾਂ ਨੂੰ ਜ਼ਮੀਨਾਂ ਤੋਂ ਉਜਾੜ ਕੇ ਕਾਰਪੋਰੇਟ ਘਰਾਣੇ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਾਲਕ ਬਣਾਇਆ ਜਾ ਰਿਹਾ ਹੈ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸਮੇਂ ਦੀ ਲੋੜ ਬਣ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ ਨੇ ਲੋਕਾਂ ਸਾਹਮਣੇ ਨਵਾਂ ਖੇਤੀ ਮਾਡਲ ਪੇਸ਼ ਕਰਦਿਆਂ ਕਿਹਾ ਕਿ ਇਹ ਮਾਡਲ ਕੁਦਰਤ ਪੱਖੀ ਅਤੇ ਵਾਤਾਵਰਨ ਪੱਖੀ ਅਤੇ ਮਨੁੱਖ ਪੱਖੀ ਹੋਵੇਗਾ। ਨਵੇਂ ਮਾਡਲ ਵਿਚ ਬਾਗਬਾਨੀ ਹੇਠਾਂ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਵੱਡੀ ਪੱਧਰ ਤੇ ਡੇਅਰੀ ਫਾਰਮ ਬਣਾਏ ਜਾਣਗੇ। ਧਰਤੀ ਹੇਠਲਾ ਪਾਣੀ ਨੂੰ ਬਚਾਉਣ ਲਈ ਰੀਚਾਰਜ ਸਿਸਟਮ ਬਣਾਉਣਾ ਚਾਹੀਦਾ ਹੈ। ਇਸ ਮੌਕੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ,ਕਿਰਤੀ ਕਿਸਾਨ ਯੂਨੀਅਨਜਿਲ੍ਹਾ ਬਠਿੰਡਾ ਦੇ ਸਕੱਤਰ ਸਵਰਨ ਸਿੰਘ ਪੂਹਲੀ,ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਸੂਬਾ ਕਮੇਟੀ ਮੈਂਬਰ ਸੁਖਜਿੰਦਰ ਕੌਰ ਗੋਬਿੰਦਪੁਰਾ, ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਭੁੱਚੋ ਖੁਰਦ, ਕਿਰਤੀ ਕਿਸਾਨ ਯੂਨੀਅਨ ਪਿੰਡ ਪੂਹਲੀ ਦੇ ਪ੍ਰਧਾਨ ਗਿਆਨ ਸਿੰਘ, ਮੀਤ ਪ੍ਰਧਾਨ ਬਲਤੇਜ ਸਿੰਘ, ਜਸਵੰਤ ਸਿੰਘ, ਗੋਬਿੰਦਪੁਰਾ ਦੇ ਪ੍ਰਧਾਨ ਬਖਸ਼ੀਸ਼ ਸਿੰਘ, ਜੀਤ ਸਿੰਘ, ਬੂਟਾ ਸਿੰਘ, ਪਿੰਡ ਹਰਰੰਗਪੁਰਾ ਦੇ ਪ੍ਰਧਾਨ ਗੁਰਚਰਨ ਸਿੰਘ, ਅਜਾਇਬ ਸਿੰਘ, ਮੀਤਾ ਸਿੰਘ, ਭੁੱਚੋ ਖੁਰਦ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਮੀਤ ਪ੍ਰਧਾਨ ਗੁਰਮੇਲ ਕੌਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ,ਖਜਾਨਚੀ ਗੁਰਮੀਤ ਕੌਰ, ਕਿਰਤੀ ਕਿਸਾਨ ਯੂਨੀਅਨ ਭੁੱਚੋ ਖੁਰਦ ਕਮੇਟੀ ਦੇ ਆਗੂ ਨੈਬ ਸਿੰਘ, ਸੁਖਮੰਦਰ ਸਿੰਘ ਸਰਾਭਾ, ਬਾਵਾ ਸਿੰਘ, ਰਾਜਾ ਸਿੰਘ ਗਿੱਲ, ਕੁਲਵੰਤ ਸੰਧੂ, ਬਲਵੀਰ ਸਿੰਘ ਆਦਿ ਹਾਜ਼ਰ ਰਹੇ।
Share the post "ਕਿਰਤੀ ਕਿਸਾਨੀ ਯੂਨੀਅਨ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਪੇਸ਼ ਕੀਤਾ ਨਵਾਂ ਖੇਤੀ ਮਾਡਲ"