ਉਗਰਾਹਾਂ ਜਥੇਬੰਦੀ ਵੱਲੋਂ ਜਿਲ੍ਹਾ ਪੱਧਰੀ ਧਰਨੇ ਜਾਰੀ ਰੱਖਣ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਦਸੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਮੋਰਚਾ ਖ਼ੋਲੀ ਬੈਠੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੱਖੀ ਮੀਟਿੰਗ ਮੁੜ 30 ਤੱਕ ਮੁਲਤਵੀਂ ਕਰ ਦਿਤੀ ਗਈ ਹੈ। ਜਿਸਦੇ ਰੋਸ਼ ਵਜੋਂ ਕਿਸਾਨ ਆਗੂਆਂ ਨੇ ਸੂਬੇ ਦੇ 15 ਜ਼ਿਲ੍ਹਾ ਮੁੱਖ ਦਫ਼ਤਰਾਂ ’ਤੇ ਚੱਲ ਰਹੇ ਧਰਨਿਆਂ ਨੂੰ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਾਢੇ ਦਸ ਵਜੇਂ ਮੀਟਿੰਗ ਲਈ ਸੱਦ ਕੇ ਕਰੀਬ ਸਵਾ 12 ਵਜੇਂ ਪੁੱਜੇ ਮੁੱਖ ਮੰਤਰੀ ਸ: ਚੰਨੀ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੰਨੀਆਂ ਹੋਈਆਂ ਮੰਗਾਂ ਦੀ ਸਥਿਤੀ ਉੱਪਰ ਚਰਚਾ ਲਈ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਡਿਊਟੀ ਲਗਾ ਦਿੱਤੀ। ਜਿਸਤੋਂ ਬਾਅਦ ਉਕਤ ਮੰਤਰੀ ਨੇ ਕਿਸਾਨ ਮੰਗਾਂ ਨੂੰ ਜਲਦੀ ਪੂਰਨ ਕਰਨ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਦੱਸਿਆ ਕਿ ਮੀਟਿੰਗ ਤੋਂ ਦੌਰਾਨ ਪੀੜਤ ਕਿਸਾਨ ਦੀ ਤਬਾਹ ਹੋਈ ਫਸਲ ਦਾ 5 ਏਕੜ ਤੋਂ ਵਾਧੂ ਰਕਬੇ ਦਾ ਮੁਆਵਜਾ ਦੇਣ ਉੱਪਰ ਲਾਈ ਪਾਬੰਦੀ ਖਤਮ ਕਰਨ ਦੀ ਵੀ ਮੰਗ ਕੀਤੀ ਗਈ। ਇਸੇ ਤਰ੍ਹਾਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੋਂ ਇਲਾਵਾ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜਦੂਰਾਂ ਦੀ ਮੁਕੰਮਲ ਕਰਜਾ ਮੁਕਤੀ, ਹਰ ਘਰ ਰੁਜਗਾਰ ਅਤੇ ਮਾਰੂ ਨਸਅਿਾਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜਦੂਰ ਪੱਖੀ ਸੂਦਖੋਰੀ ਕਰਜਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਅਤੇ ਜਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਕਈ ਹੋਰ ਚਿਰਾਂ ਤੋਂ ਲਟਕਦੇ ਅਹਿਮ ਮਸਲਿਆਂ ਦੇ ਹੱਲ ਲਈ 30 ਦਸੰਬਰ ਦੀ ਗੱਲਬਾਤ ਸਮੇਂ ਜੋਰਦਾਰ ਪੈਰਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ, ਸੰਿਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਸਾਮਲ ਸਨ। ਉਨ੍ਹਾਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਧਰਨਿਆਂ ਵਾਲੇ ਸਾਰੇ ਜਿਿਲ੍ਹਆਂ ਵਿੱਚ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣਗੇ। 23 ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਅਗਲੀ ਮੀਟਿੰਗ ਦੌਰਾਨ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜਦੂਰਾਂ ਨੂੰ ਇਨ੍ਹਾਂ ਘਿਰਾਓ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।
ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ
25 Views