ਡੀਸੀ ਨੇ ਪਿੰਡ ਢਪਾਲੀ ਤੇ ਚੋਟੀਆਂ ਦੇ ਕਿਸਾਨਾਂ ਨੂੰ ਸਮਝਾ ਕੇ ਬੁਝਵਾਈ ਅੱਗ
ਬਠਿੰਡਾ, 7 ਨਵੰਬਰ : ਕੁੱਝ ਦਿਨ ਪਹਿਲਾਂ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਬਾਰੇ ਪਤਾ ਲੱਗਣ ‘ਤੇ ਮੌਕੇ ’ਤੇ ਪੁੱਜੀ ਸਰਕਰੀ ਟੀਮ ਹੱਥੋਂ ਕਿਸਾਨਾਂ ਦੁਆਰਾ ਜਬਰੀ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦੀ ਵੀਡੀਓ ਵਾਈਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਜਾਰੀ ਹੈ।
ਅਧਿਕਾਰੀਆਂ ਕੋਲੋਂ ਪਰਾਲੀ ਨੂੰ ਜਬਰੀ ਅੱਗ ਲਗਵਾਉਣ ਦੇ ਮਾਮਲੇ ਵਿੱਚ ਦੋ ਗ੍ਰਿਫਤਾਰ
ਹਾਲਾਂਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਵੀ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਸਮਝਾਉਣ ਲਈ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ ਹਨ।ਇਸੇ ਤਰ੍ਹਾਂ ਅੱਜ ਵੀ ਡਿਪਟੀ ਕਮਿਸ਼ਨਰ ਸ਼੍ਰੀ ਪਰੇ ਵਲੋਂ ਅਪਣੀ ਟੀਮ ਨਾਲ ਜ਼ਿਲ੍ਹੇ ਦੇ ਪਿੰਡ ਫੂਲ, ਬੁੱਗਰਾ, ਧੀਂਗੜ, ਭਾਈਰੂਪਾ ਅਤੇ ਪਿੰਡ ਅਲੀਕੇ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਜਾਇਜ਼ਾ ਲਿਆ।
ਲੱਖਾ ਸਿਧਾਨਾ ਨੂੰ ਪੁਲਿਸ ਨੇ ਰਾਮਪੂਰਾ ਫੂਲ ਤੋਂ ਕੀਤਾ ਗ੍ਰਿਫ਼ਤਾਰ
ਇਸ ਦੌਰਾਨ ਪਿੰਡ ਢਪਾਲੀ ਤੇ ਚੋਟੀਆਂ ਦੇ ਖੇਤਾਂ ਵਿੱਚ ਦੋ ਸਥਾਨਾਂ ’ਤੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਉਂਦਿਆਂ ਮੌਕੇ ’ਤੇ ਅੱਗ ਨੂੰ ਬੁਝਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ, ਦੀ ਵਰਤੋਂ ਖੁੱਦ ਅਤੇ ਹੋਰਨਾਂ ਕਿਸਾਨਾਂ ਨੂੰ ਕਰਵਾਉਣੀ ਲਾਜ਼ਮੀ ਬਣਾਉਣ।
ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਜੱਗ੍ਹਾਂ
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਰਾਮਪੁਰਾ ਪੰਕਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਗੁਰਜੀਤ ਸਿੰਘ ਅਤੇ ਏਡੀਓ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।