ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤਹਿਤ ਪੰਜ ਸਤੰਬਰ ਨੂੰ ਪੰਜਾਬ ਭਰ ਦੇ ਮੰਤਰੀਆਂ ਦੇ ਘਰਾਂ ਵੱਲ ਮਾਰਚ ਕਰਨ ਦਾ ਕੀਤਾ ਹੈ ਫੈਸਲਾ ਕੀਤਾ ਗਿਆ ਹੈ, ਇਸ ਫੈਸਲੇ ਨੂੰ ਲਾਗੂ ਕਰਨ ਲਈ ਬਠਿੰਡੇ ਜ਼ਿਲ੍ਹਿਆਂ ਦੀ ਸਾਂਝੀ ਮੀਟਿੰਗ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਅਗਵਾਈ ਹੇਠ ਸਥਾਨਕ ਟੀਚਰਜ਼ ਹੋਮ ਵਿਚ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਿੱਠੀ ਫੁੱਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਬਠਿੰਡਾ ਜਿਲ੍ਹੇ ਵੱਲੋਂ ਫੈਸਲੇ ਕੀਤਾ ਗਿਆ ਹੈੇ ਕਿ ਬਰਨਾਲਾ ਤੇ ਮਲੋਟ ਮਾਰਚ ਵਿੱਚ ਸ਼ਾਮਲ ਹੋਇਆ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਲਿੰਪੀ ਸਕਿਨ ਬਿਮਾਰੀ ਨਾਲ ਹਜ਼ਾਰਾਂ ਪਸ਼ੂਆਂ ਦੀ ਮੌਤ ਹੋ ਚੁੱਕੀ ਅਤੇ ਲਗਾਤਾਰ ਪਸ਼ੂ ਬਿਮਾਰ ਹਨ ਪ੍ਰੰਤੂ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਤਲਵੰਡੀ ਬਲਾਕ ਦੇ ਆਗੂ ਬੀਕੇਯੂ ਲੱਖੋਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਨੈਬ ਸਿੰਘ ਫੂਸ ਮੰਡੀ , ਪੰਜਾਬ ਕਿਸਾਨ ਯੂਨੀਅਨ ਰਾਮਪੁਰਾ ਬਲਾਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਕਿਸਾਨ ਮੋਰਚੇ ਦੇ ਸੱਦੇ ਤਹਿਤ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹੋਈ ਮੀਟਿੰਗ
7 Views