ਸੁਖਜਿੰਦਰ ਮਾਨ
ਬਠਿੰਡਾ, 16 ਦਸੰਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਜੱਜਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ,ਜ਼ਿਲ੍ਹਾ ਪ੍ਰਧਾਨ ਬਠਿੰਡਾ ਦਾਰਾ ਸਿੰਘ ਮਾਈਸਰਖਾਨਾ, ਜ਼ਿਲ੍ਹਾ ਜਰਨਲ ਸਕੱਤਰ ਸੁਖਦੀਪ ਸਿੰਘ ਕਣਕਵਾਲ , ਮੀਤ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਵਿੱਚ ਸਵ.ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਦੀ ਹੋਈ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ, ਉਸ ਨੂੰ 15 ਸੌ ਰੁਪਏ ਪ੍ਰਤੀ ਏਕੜ ਦਿਤੇ ਜਾਣਗੇ, ਮੂੰਗੀ ਦੀ ਐਮਐਸਪੀ ’ਤੇ ਖਰੀਦ ਕੀਤੀ ਜਾਵੇ, ਜੋ ਘੱਟ ਭਾਅ ’ਤੇ ਵਿਕੇਗੀ ਉਸ ਨੂੰ ਸਰਕਾਰ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇਵੇਗੀ, ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ, ਪਿਛਲੇ ਸਾਲ ਲਾਲ ਸੁੰਡੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਕਣਕਵਾਲ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਜੋ ਬੰਦੀ ਸਿੱਖਾਂ ਜਿਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰਾਂ ਦੁਆਰਾਂ ਉਨ੍ਹਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਜੇਲਾਂ ਅੰਦਰ ਹੀ ਡੱਕਿਆ ਹੋਇਆ ਹੈ ਉਨ੍ਹਾਂ ਬੰਦੀ ਸਿੱਖਾਂ ਨੂੰ ਵਗੈਰ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਮੀਟਿੰਗ ਵਿੱਚ ਪਿਸ਼ੌਰਾ ਸਿੰਘ ਸੇਖੂ, ਮਿੱਠੂ ਸਿੰਘ ਮਾਹੀਨੰਗਲ, ਭੋਲਾ ਸਿੰਘ ਸੰਦੋਹਾ, ਸੁਖਚਰਨ ਸਿੰਘ ਜੀਵਨ ਸਿੰਘ ਵਾਲਾ, ਗੁਰਜੰਟ ਸਿੰਘ ਰਾਈਆਂ, ਹਰਬੰਸ ਸਿੰਘ ਜੱਜਲ,ਅਸ਼ੋਕ ਕੁਮਾਰ ਲੇਲੇਵਾਲਾ, ਹਰਬੰਸ ਸਿੰਘ ਚਨਾਰਥਲ, ਲਾਭ ਸਿੰਘ ਸੁਖਲੱਧੀ, ਸੁਨੀਲ ਕੁਮਾਰ ਕਾਕਾ ਸ਼ਹਿਰੀ ਪ੍ਰਧਾਨ ਰਾਮਾਂ, ਜਸਵੀਰ ਸਿੰਘ ਕਣਕਵਾਲ, ਬੱਬੂ ਬੈਹਣੀਵਾਲ, ਗੁਰਚਰਨ ਸਿੰਘ, ਜਗਸੀਰ ਸਿੰਘ, ਕੁਲਜੀਤ ਸਿੰਘ, ਹਰਦੇਵ ਸਿੰਘ, ਨਿੱਕਾ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਪੀਤ ਸਿੰਘ, ਸੁਖਪਾਲ ਸਿੰਘ, ਜਗਦੀਪ ਸਿੰਘ, ਸੁਖਦਰਸ਼ਨ ਸਿੰਘ, ਸੁਖਦੇਵ ਸਿੰਘ, ਸੇਰੀ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ, ਨਛੱਤਰ ਸਿੰਘ, ਨੈਬ ਸਿੰਘ, ਦਰਸ਼ਨ ਸਿੰਘ, ਮੱਖਣ ਸਿੰਘ, ਸੰਤ ਸਿੰਘ ਆਦਿ ਹਾਜ਼ਰ ਸਨ।
Share the post "ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮੀਟਿੰਗ ਹੋਈ"