“ਉਜਵਲ ਭਾਰਤ ਉਜਵਲ ਭਵਿੱਖ ਊਰਜਾ 2047“ ਦੇ ਤਹਿਤ ਪ੍ਰੋਗਰਾਮ ਆਯੋਜਿਤ
29 ਜੁਲਾਈ ਨੂੰ ਗੁਰੂ ਕਾਂਸੀ ਯੂਨੀਵਰਸਿਟੀ ਵਿਖੇ ਕਰਵਾਇਆ ਜਾਵੇਗਾ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ 27 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਮ ਆਦਮੀ ਪਾਰਟੀ“ (ਆਪ) ਸਰਕਾਰ ਵਲੋਂ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਚ “ਉਜਵਲ ਭਾਰਤ ਉਜਵਲ ਭਵਿੱਖ ਊਰਜਾ 2047“ ਦੇ ਤਹਿਤ ਕਰਵਾਏ ਪ੍ਰੋਗਰਾਮ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਕਾਸ ਆਰਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵੰਡ ਹਲਕਾ ਦੇ ਨਿਗਰਾਨ ਇੰਜਨੀਅਰ ਜਸਵਿੰਦਰ ਸਿੰਘ ਮਾਨ ਨੇ ਹੋਰ ਦੱਸਿਆ ਕਿ ਕੇਂਦਰ ਸਰਕਾਰ ਊਰਜਾ ਵਿਭਾਗ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ, ਪੰਜਾਬ ਸਟੇਟ ਟਰਾਂਸਮਿਸਨ ਕਾਰਪੋਰੇਸਨ ਲਿਮਟਿਡ ਤੇ ਬੀ.ਬੀ.ਐਮ.ਬੀ. ਵੱਲੋਂ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦੌਰਾਨ 2047 ਵਿਚ ਆਜ਼ਾਦੀ ਦੇ ਸੋ ਸਾਲ ਪੂਰੇ ਹੋਣ ਤੇ ਦੇਸ ਅਤੇ ਸੂਬੇ ਵਿਚ ਹੋਣ ਵਾਲੇ ਵਿਕਾਸ ਦੇ ਕੰਮਾਂ ਸਬੰਧੀ ਵਿਡਿਓ ਸਕਰਿਨਿੰਗ, ਨੁੱਕੜ ਨਾਟਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਸੇ ਤਰ੍ਹਾਂ 29 ਜੁਲਾਈ 2022 ਨੂੰ ਗੁਰੂ ਕਾਂਸੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਜਿਸ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਸ਼੍ਰੀਮਤੀ ਬਲਜਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Share the post "ਕਿਸੇ ਵੀ ਯੋਗ ਲਾਭਪਾਤਾਰੀ ਨੂੰ ਲੋਕ ਭਲਾਈ ਸਕੀਮਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਜਗਰੂਪ ਗਿੱਲ"