Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਕੇਂਦਰੀ ਮੰਤਰੀ ਸ਼ੇਖਾਵਤ ਸਹਿਤ ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਦੀ ਕੀਤੀ ਹਿਮਾਇਤ

15 Views

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ, ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ
ਦੂਜੇ ਦਿਨ ਬਠਿੰਡਾ ਲੋਕ ਸਭਾ ਹਲਕੇ ਅੰਦਰ ਭਾਜਪਾ ਆਗੂਆਂ ਨਾਲ ਕੀਤੀਆਂ ਮੀਟਿੰਗਾਂ
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ : ਆਪਣੇ ਦੋ ਰੋਜ਼ਾ ਦੌਰੇ ਦੇ ਅੱਜ ਦੂਜੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਤਲਵੰਡੀ ਸਾਬੋ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਕੇ ਪੰਜਾਬ ਦੇ ਮਸਲਿਆਂ ’ਤੇ ਚਰਚਾ ਕੀਤੀ। ਇਸ ਦੌਰਾਨ ਸ਼੍ਰੀ ਸੇਖਾਵਤ ਸਹਿਤ ਭਾਜਪਾ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਚਲਾਈ ਜਾ ਰਹੀ ਦਸਖ਼ਤੀ ਮੁਹਿੰਮ ਵਿਚ ਸ਼ਾਮਲ ਹੁੰਦਿਆਂ ਦਸਖ਼ਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵਿਚਾਰਨ ਦਾ ਭਰੋਸਾ ਦਿਵਾਇਆ। ਇਸਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਨਤਮਸਤਕ ਹੋਏ ਅਤੇ ਲੰਘਰ ਵੀ ਛਕਿਆ। ਗਜੇਂਦਰ ਸਿੰਘ ਸੇਖਾਵਤ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਵਜੋਂ ਅੱਜ ਤਲਵੰਡੀ ਸਾਬੋ ਵਿਖੇ ਜਿਲਾ ਪ੍ਰਧਾਨ ਰਵੀਪੀ੍ਰਤ ਸਿੰਘ ਸਿੱਧੂ ਦੀ ਰਿਹਾਇਸ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਦੇ ਭਰਵਂੇ ਇਕੱਠ ਨੂੰ ਸੰਬੋਧਨ ਵੀ ਕੀਤਾ। ਇਸਤੋਂ ਇਲਾਵਾ ਸਵੇਰ ਦਾ ਨਾਸ਼ਤਾ ਉਹਨਾਂ ਵਲੋਂ ਬਠਿੰਡਾ ਦੀ ਢਿੱਲੋਂ ਕਾਲੋਨੀ ਵਿਖੇ ਵਾਲਮੀਕਿ ਸਮਾਜ ਦੇ ਅਰਜੁਨ ਕੁਮਾਰ ਦੇ ਘਰ ਕੀਤਾ। ਜਦੋਂਕਿ ਪਿੰਡ ਮਾਹੀਨੰਗਲ ਵਿਖੇ ਗਰੀਬ ਪਰਿਵਾਰ ਨਾਲ ਸਬੰਧਤ ਪਿੰਡ ਦੇ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਘਰ ਦੁਪਹਿਰ ਦਾ ਭੋਜਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਕਾਂਗੜ, ਜੀਵਨ ਗੁਪਤਾ, ਸੂਬਾ ਉਪ ਪ੍ਰਧਾਨ ਸੁਭਾਸ਼ ਸ਼ਰਮਾ, ਦਿਆਲ ਸੋਢੀ, ਜਗਦੀਪ ਨਕਈ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ, ਸ਼ਹਿਰੀ ਦੇ ਪ੍ਰਧਾਨ ਸਰੂਪ ਸਿੰਗਲਾ, ਮੀਡੀਆ ਇੰਚਾਰਜ਼ ਸੁਨੀਲ ਸਿੰਗਲਾ, ਸ਼ਿਵਰਾਜ ਗੋਇਲ, ਰਾਜ ਨੰਬਰਦਾਰ,ਅਸ਼ੋਕ ਭਾਰਤੀ ਐਡਵੋਕੇਟ,ਇੰਜੀ. ਰੁਪਿੰਦਰਜੀਤ ਸਿੰਘ ਸਿੱਧੂ, ਜਸਵੀਰ ਸਿੰਘ ਮਹਿਰਾਜ  ਆਦਿ ਆਗੂ ਹਾਜ਼ਰ ਹਨ।

ਅਕਾਲੀ ਦਲ ਨੇ ਭਾਜਪਾ ਆਗੂਆਂ ਦੇ ਸਮਰਥਨ ਲਈ ਕੀਤਾ ਸਵਾਗਤ
ਬਠਿੰਡਾ:ਉਧਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਤੇ ਹੋਰਨਾਂ ਭਾਜਪਾ ਆਗੂਆਂ ਵਲੋਂ ਹਿਮਾਇਤ ਕਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਉਹ ਇਸ ਪਿਟੀਸ਼ਨ ’ਤੇ ਕੀਤੇ ਦਸਖ਼ਤਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਅਤੇ ਭਾਰਤ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਹੁਕਮ ਜਾਰੀ ਕਰਵਾਉਣ।

Related posts

2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਵਿਧਾਇਕ ਨੇ ਕੀਤੀ ਯੂਥ ਵਰਕਰਾਂ ਨਾਲ ਮੀਟਿੰਗ

punjabusernewssite

ਲੋਜਪਾ ਬਠਿੰਡਾ ਦਿਹਾਤੀ ਹਲਕੇ ਦੀਆਂ ਮੁਸ਼ਕਲਾਂ ਸਬੰਧੀ 24 ਨੂੰ ਕਰੇਗੀ ਮੀਟਿੰਗ: ਗਹਿਰੀ

punjabusernewssite

ਕਾਂਗਰਸ ਨੇ ਮੇਅਰ ਰਮਨ ਗੋਇਲ ਵਿਰੁਧ ਕਮਿਸ਼ਨਰ ਨੂੰ ਸੌਪਿਆ ਬੇਭਰੋਸਗੀ ਦਾ ਮਤਾ

punjabusernewssite