ਏਮਜ਼ ਵਲੋਂ ਕਰਵਾਏ ਪ੍ਰੋਗਰਾਮ ਦੀ ਕੀਤੀ ਸ਼ਲਾਘਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 4 ਫ਼ਰਵਰੀ : ਕੈਂਸਰ ਦੇ ਮੁੱਢਲੇ ਲੱਛਣ ਪਤਾ ਲੱਗਣ ਉੱਤੇ ਹੀ ਸਮੇਂ-ਸਿਰ ਡਾਕਟਰੀ ਸਲਾਹ ਤੇ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ, ਜੇਕਰ ਕੈਂਸਰ ਦੀ ਪਹਿਲੀ ਸਟੇਜ਼ ਚ ਪਤਾ ਲੱਗ ਜਾਵੇ ਤਾਂ ਕੈਂਸਰ ਦੀ ਰਿਕਵਰੀ ਕਰਨਾ ਕਾਫ਼ੀ ਸੰਭਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਏਮਜ਼ ਵਿਖੇ ਰੇਡੀਏਸ਼ਨ ਓਨਕੋਲੋਜ਼ੀ ਵਿਭਾਗ ਵਲੋਂ ਕਰਵਾਏ ਗਏ ਵਿਸ਼ਵ ਕੈਂਸਰ ਦਿਵਸ ਮੌਕੇ ਮੌਜੂਦ ਕੈਂਸਰ ਪੀੜਤਾਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੈਂਸਰ ਪੀੜਤ ਮਰੀਜ਼ਾਂ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਹੌਂਸਲੇ ਨਾਲ ਜਿੰਦਗੀ ਜਿਉਣ ਲਈ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕੈਂਸਰ ਵਰਗੀ ਬਿਮਾਰੀ ਨੂੰ ਹਰਾਉਣ ਲਈ ਮਾਨਸਿਕਤਾ ਦਾ ਤਾਕਤਵਰ ਹੋਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਡਾ. ਰਾਜੀਵ ਕੁਮਾਰ ਨੇ ਦੱਸਿਆ ਕਿ ਬਦਲ ਰਹੀ ਜੀਵਨ ਸੈਲੀ ਅਤੇ ਸਾਡੇ ਰੋਜ਼ਾਨਾ ਦੇ ਖਾਣ-ਪੀਣ ਦੇ ਲਾਇਫ਼ ਸਟਾਇਲ ਵਿੱਚ ਤਬਦੀਲੀ ਆਉਣ ਨਾਲ ਕੈਂਸਰ ਵਰਗੀਆ ਬੀਮਾਰੀਆ ਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਔਰਤਾਂ ਵਿੱਚ ਜਿਆਦਾਤਰ ਛਾਤੀ, ਬੱਚੇਦਾਨੀ ਦਾ ਕੈਂਸਰ ਅਤੇ ਮਰਦਾਂ ਦਾ ਗਦੂਦਾਂ, ਜਿਗਰ ਅਤੇ ਮੂੰਹ ਦੇ ਕੈਸਰ ਦੀਆਂ ਸੰਭਾਵਨਾਵਾ ਰਹਿੰਦੀਆ ਹਨ। ਇਸ ਮੌਕੇ ਵਿਭਾਗ ਦੇ ਐਚਓਡੀ ਡਾ. ਸਪਨਾ ਭੱਟੀ ਨੇ ਕਿਹਾ ਕਿ ਛਾਤੀ ਜਾਂ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਦਾ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਰਨ ਦੀ ਕਿਰਿਆ ਵਿੱਚ ਬਦਲਾਵ, ਲਗਾਤਾਰ ਖੰਘ ਅਤੇ ਆਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਜਿਆਦਾ ਖੂਨ ਪੈਣਾ ਅਤੇ ਮਾਹਵਾਰੀ ਤੋ ਇਲਾਵਾ ਖੂਨ ਪੈਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਜੇਕਰ ਇਸ ਦਾ ਸਮੇਂ ਸਿਰ ਚੈਕਅੱਪ ਕਰਵਾ ਲਿਆ ਜਾਵੇ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਏਮਜ਼ ਵਿਖੇ ਕੈਂਸਰ ਦੀ ਬਿਮਾਰੀ ਨਾਲ ਸਬੰਧਤ ਸਾਰੇ ਇਲਾਜ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦ ਇੱਥੇ ਰੇਡੀਓਥਰੈਪੀ ਦੀ ਸਹੂਲਤ ਵੀ ਪੀੜਤ ਮਰੀਜ਼ਾਂ ਲਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੌਰਾਨ ਏਮਜ਼ ਦੇ ਵਿਦਿਆਰਥਣਾਂ ਵਲੋਂ ਛਾਤੀ ਦੇ ਕੈਂਸਰ ਦੇ ਮੱਦੇਨਜ਼ਰ ਜਾਗਰੂਕਤਾ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਰੋਹਿਤ ਮਹਾਜਨ, ਡਾ. ਨਰਿੰਦਰ ਕੌਰ, ਡਾ. ਹਿਮਨ ਕੁਮਾਰ ਅਗਰਵਾਲ, ਸ਼?ਰੀ ਅੰਮ੍ਰਿਤਪਾਲ ਸਿੰਘ ਤੋਂ ਡਾਕਟਰੀ ਸਟਾਫ਼ ਤੋਂ ਇਲਾਵਾ ਕੈਂਸਰ ਪੀੜਤ ਮਰੀਜ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
Share the post "ਕੈਂਸਰ ਦੇ ਮੁੱਢਲੇ ਲੱਛਣ ਪਤਾ ਲੱਗਣ ’ਤੇ ਸਮੇਂ ਸਿਰ ਸਿਹਤ ਜਾਂਚ ਕਰਵਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ"