ਪਹਿਲੇ ਪੜਾਅ ਤਹਿਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਮਾਰਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ
ਬਠਿੰਡਾ, 24 ਸਤੰਬਰ: ਇੱਕ ਕੈਨੇਡੀਅਨ ਸਿੱਖ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੀ ਲੰਘੀ 18 ਨੂੰ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਕੈਨੇਡਾ ਅਤੇ ਭਾਰਤ ਵਿਚਕਾਰ ਪੈਦਾ ਹੋਏ ਤਨਾਅ ਤੋਂ ਬਾਅਦ ਜਿੱਥੇ ਦੋਨਾਂ ਦੇਸਾਂ ਨੇ ਇੱਕ ਦੂਜੇ ਦੇ ਡਿਪਲੋਮੈਟਿਕਾਂ ਨੂੰ ਕੱਢ ਦਿੱਤਾ ਹੈ, ਉਥੇ ਭਾਰਤ ਨੇ ਇੱਕ ਕਦਮ ਹੋਰ ਅਗਾਂਹ ਜਾਂਦਿਆਂ ਕੈਨੇਡੀਅਨ ਨਾਗਰਿਕਾਂ ਨੂੰ ਭਾਰਤੀ ਵੀਜ਼ੇ ਦੇਣ ਤੋਂ ਇੰਨਕਾਰ ਕਰ ਦਿੱਤਾ।
ਬਦਲਾਵ ਪੰਜਾਬ ਨੂੰ ਰੋਜ਼ਾਨਾ 100 ਕਰੋੜ ਵਿਚ ਪੈ ਰਿਹਾ ਹੈ : ਜਾਖੜ
ਦੋਨਾਂ ਦੇਸ਼ਾਂ ਵਿਚ ਫੈਲੇ ਇਸ ਤਨਾਅ ਕਾਰਨ ਪੰਜਾਬੀਆਂ ਤੇ ਖ਼ਾਸਕਰ ਨੌਜਵਾਨਾਂ ਵਿਚ ਕਾਫ਼ੀ ਘਬਰਾਹਟ ਪਾਈ ਜਾ ਰਹੀ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਤਾਦਾਦ ਵਿਚ ਪੰਜਾਬੀ ਕੈਨੇਡਾ ਵਿਚ ਪੜਾਈ ਅਤੇ ਕੰਮ ਲਈ ਕੈਨੇਡਾ ਜਾਂਦੇ ਹਨ। ਇਸ ਸਾਰੇ ਮਾਮਲੇ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਸ ਮੁੱਦੇ ਨੂੰ ਲੈ ਕੇ ਆਗਾਮੀ 1 ਅਕਤੂਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਲੈ ਕੇ ਸ਼੍ਰੀ ਅਕਾਲ ਤਖ਼ਤ ਅੰਮ੍ਰਿਤਸਰ ਸਾਹਿਬ ਤੱਕ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਪਹਿਲੇ ਪੜਾਅ ਤਹਿਤ ਕੱਢੇ ਜਾਣ ਵਾਲੇ ਇਸ ਮਾਰਚ ਦੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਗਵਾਈ ਕਰਨਗੇ।
ਹੁਣ ਬਠਿੰਡਾ ਦੀ ਮਹਾਰਾਜ਼ਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਮੁੜ ਚਰਚਾ ’ਚ
ਅੱਜ ਇਸ ਸਬੰਧ ਵਿਚ ਸਥਾਨਕ ਗੁਰਦੂਆਰਾ ਹਾਜ਼ੀਰਤਨ ਸਾਹਿਬ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਅਤੇ ਜ਼ਿਲ੍ਹਾ ਜਥੇਦਾਰ ਪਰਮਿੰਦਰ ਸਿੰਘ ਬਾਲਿਆਵਾਲੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ‘‘ ਇਸ ਮਾਰਚ ਦਾ ਮਕਸਦ ਦੁਨੀਆ ਨੂੰ ਇਹ ਦੱਸਣਾ ਹੈ ਕਿ ਇਸ ਮਾਮਲੇ ਵਿਚ ਜਾਣਬੁੱਝ ਕੇ ਸਿੱਖਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਵੱਖਵਾਦੀ ਦਸਿਆ ਜਾ ਰਿਹਾ ਹੈ। ’’
ਦੋ ਲੜਕੀਆਂ ਦੇ ਆਪਸੀ ਵਿਆਹ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਫੈਸਲਾ
ਇੰਨ੍ਹਾਂ ਆਗੂਆਂ ਨੇ ਕਿਹਾ ਕਿ ਸਿੱਖ ਅੱਤਵਾਦੀ ਨਹੀਂ ਤੇ ਇਸ ਮਸਲੇ ਨੂੰ ਵਾਚਣ ਤੋਂ ਇਹ ਲੱਗਦਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਲਈ ਮਾਮਲੇ ਨੂੰ ਤੁਲ ਦਿੱਤੀ ਜਾ ਰਹੀ ਹੈ। ਉਨ੍ਹਾਂ ਸਮੂਹ ਪੰਥਕ ਧਿਰਾਂ ਅਤੇ ਹਰ ਭਾਈਚਾਰੇ ਦੇ ਅਮਨ ਪਸੰਦ ਨਾਗਰਿਕਾਂ ਨੂੰ ਇਸ ਮਾਰਚ ਵਿਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਗੁਰਚਰਨ ਸਿੰਘ ਭੁੱਲਰ, ਜਤਿੰਦਰ ਸਿੰਘ ਥਿੰਦ, ਤੇਜਿੰਦਰ ਸਿੰਘ ਦਿਊਲ, ਸੁਖਦੇਵ ਸਿੰਘ ਕਾਲਾ, ਗੁਰਚਰਨ ਸਿੰਘ ਕੋਟਲੀ, ਮਹਿੰਦਰ ਸਿੰਘ ਖ਼ਾਲਸਾ, ਸਿਮਰਨਜੋਤ ਸਿੰਘ ਖ਼ਾਲਸਾ, ਹਰਫ਼ੂਲ ਸਿੰਘ ਆਦਿ ਮੌਜੂਦ ਸਨ।
Share the post "ਕੈਨੇਡਾ-ਭਾਰਤ ਵਿਵਾਦ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 1 ਅਕਤੂਬਰ ਨੂੰ ਕੱਢੇਗਾ ਮਾਰਚ"