10 Views
ਸੁਖਜਿੰਦਰ ਮਾਨ
ਚੰਡੀਗੜ, 6 ਜਨਵਰੀ: ਪੰਜਾਬ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਾਉਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਿਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀਬੇਨਤੀਆਂ) ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਵਾਈਆਂ ਜਾਣ।