ਸੁਖਜਿੰਦਰ ਮਾਨ
ਚੰਡੀਗੜ੍ਹ, 10 ਨਵੰਬਰ:ਉਪ ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਸਾਮਲ ਹੋਣ ਸਮੇਂ ਆਸਾ ਵਰਕਰਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੰ ਕੋਵਿਡ ਵੈਕਸੀਨੇਸ਼ਨ ਸਬੰਧੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਦੇਸ ਦਿੱਤਾ, “ਸੂਬੇ ਦੇ ਕੋਨੇ-ਕੋਨੇ ਤੱਕ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਪ੍ਰੇਰਿਤ ਕਰਨਾ, ਵੈਕਸੀਨ ਬਾਰੇ ਉਨ੍ਹਾਂ ਦੇ ਸੰਕਿਆਂ ਨੂੰ ਦੂਰ ਕਰਨਾ ਅਤੇ ਮਿੱਥੀ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣਾ ਸਿਹਤ ਕਰਮਚਾਰੀਆਂ ਵੱਲੋਂ ਦਿੱਤੀ ਮਿਸਾਲੀ ਸੇਵਾ ਹੈ। ਉਹਨਾਂ ਵੱਲੋਂ ਉਮੀਦਾਂ ਅਨੁਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਉਹਨਾਂ ਨੂੰ ਨਿਭਾਈ ਸੇਵਾ ਬਦਲੇ ਬਿਨਾਂ ਕਿਸੇ ਦੇਰੀ ਦੇ ਪ੍ਰੋਤਸਾਹਨ ਦਿੱਤਾ ਜਾਣਾ ਚਾਹੀਦਾ ਹੈ।“ ਆਸਾ ਵਰਕਰਾਂ ਅਤੇ ਵਾਲੰਟੀਅਰ ਯੂਨੀਅਨ ਪੰਜਾਬ ਵੱਲੋਂ ਪ੍ਰੋਤਸਾਹਨ ਜਾਰੀ ਕਰਨ ਦੇ ਸਬੰਧ ਵਿੱਚ ਉਨ੍ਹਾਂ ਤੱਕ ਪਹੁੰਚ ਕੀਤੀ ਗਈ।ਇਸ ਤੋਂ ਪਹਿਲਾਂ ਐਨਐਚਐਮ ਕਰਮਚਾਰੀ ਯੂਨੀਅਨ ਪੰਜਾਬ, ਐਨਐਚਐਮ ਨਰਸ ਐਸੋਸੀਏਸਨ, ਆਸਾ ਵਰਕਰਜ ਅਤੇ ਵਲੰਟੀਅਰ ਯੂਨੀਅਨ, ਮਾਣ ਭੱਤਾ ਅਤੇ ਕੱਚਾ ਕੰਨਟ੍ਰੈਕਟ ਮੁਲਾਜ਼ਮ ਮੋਰਚਾ ਪੰਜਾਬ ਅਤੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ (ਕੇਜੀਬੀਵਾਈ) ਕਰਮਚਾਰੀ ਐਸੋਸੀਏਸਨ ਪੰਜਾਬ ਸਮੇਤ ਵੱਖ-ਵੱਖ ਕਰਮਚਾਰੀ ਯੂਨੀਅਨਾਂ ਨੇ ਉਪ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਰੱਖੀਆਂ। ਮੰਗਾਂ ਮੁੱਖ ਤੌਰ ‘ਤੇ ਐਨਐਚਐਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਗੁਆਂਢੀ ਸੂਬੇ ਹਰਿਆਣਾ ਵੱਲੋਂ ਤਨਖਾਹ / ਮਾਣ ਭੱਤੇ ਵਿੱਚ ਕੀਤੇ ਵਾਧੇ ਦੇ ਬਰਾਬਰ ਵਾਧਾ ਕਰਨ ਬਾਰੇ ਸਨ।ਉਪ ਮੁੱਖ ਮੰਤਰੀ ਨੇ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਅਗਲੀ ਕਾਰਵਾਈ ਸੁਰੂ ਕਰਨ ਲਈ ਉਨ੍ਹਾਂ ਦੇ ਮਾਮਲਿਆਂ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ।ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਹਨਾਂ ਦੀਆਂ ਮੰਗਾਂ ਧਿਆਨ ਨਾਲ ਸੁਣਨ ਲਈ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਜਲਦ ਕਾਰਵਾਈ ਕਰਨ ਦੀ ਬੇਨਤੀ ਕੀਤੀ।
Share the post "ਕੋਵਿਡ ਟੀਕਾਕਰਨ ਸਬੰਧੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ-ਓ.ਪੀ. ਸੋਨੀ"