Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

9 Views

ਕਿਹਾ, ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ *
ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ
ਲਾਲਾ ਲਾਜਪਤ ਰਾਏ ਜੀ ਦੇ ਸਮਾਰਕ ਉੱਤੇ ਨਤਮਸਤਕ
ਪੰਜਾਬੀ ਖ਼ਬਰਸਾਰ ਬਿਉਰੋ
ਢੁੱਡੀਕੇ (ਮੋਗਾ), 21 ਸਤੰਬਰ: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।ਸਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜਾਦ ਫਿਜਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮਿ੍ਰਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ, ਜਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਆਪ ਦੇ ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜਰ ਸਨ।

Related posts

ਪੰਜਵੀਂ ਜਮਾਤ ਦੇ ਐਸ ਸੀ ਲੜਕੇ ਤੇ ਲੜਕੀਆਂ ਦੀਆਂ ਬਲਾਕ ਪੱਧਰੀ ਖੇਡਾਂ 7 ਤੋਂ ਸ਼ੁਰੂ

punjabusernewssite

ਖੇਡਾਂ ਦਿਲ ਪਰਚਾਵੇ ਦਾ ਵਧੀਆ ਸਾਧਨ: ਸ਼ਿਵ ਪਾਲ ਗੋਇਲ

punjabusernewssite

“ਖੇਡਾਂ ਵਤਨ ਪੰਜਾਬ ਦੀਆਂ“ ਦੌਰਾਨ ਖਿਡਾਰੀਆਂ ਨੂੰ ਨਹੀਂ ਆਉਣ ਦਿੱਤੀ ਜਾਵੇ ਕੋਈ ਸਮੱਸਿਆ: ਡੀਸੀ

punjabusernewssite