ਰੋਜ਼ਾਨਾ ਸਮੀਖਿਆ ਬੈਠਕ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਬਠਿੰਡਾ, 17 ਨਵੰਬਰ : ਪਰਾਲੀ ਪ੍ਰਬੰਧਨ ਸਬੰਧੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਚ ਅਧਿਕਾਰੀ ਜ਼ਮੀਨੀ ਪੱਧਰ ਤੇ ਸਵੇਰ ਤੋਂ ਸਾਮ ਤੱਕ ਖੇਤਾਂ ਵਿੱਚ ਰਹਿ ਕੇ ਇਹ ਯਕੀਨੀ ਬਣਾਉਣ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨੀਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਸਪੈਸ਼ਲ ਸੁਪਰਵਾਈਜ਼ਰਾਂ ਨਾਲ ਰੋਜ਼ਾਨਾ ਕੀਤੀ ਜਾਣ ਵਾਲੀ ਸਮੀਖਿਆ ਬੈਠਕ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 90-95 ਫ਼ੀਸਦੀ ਝੋਨੇ ਦੀ ਕਟਾਈ ਹੋ ਚੁੱਕੀ ਹੈ ਤੇ 15 ਫ਼ੀਸਦੀ ਪਰਾਲੀ ਸੰਭਾਲ ਅਧੀਨ ਹੈ।
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 3 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਪਰਾਲੀ ਦੀ ਸਟੋਰਏਜ਼ ਅਤੇ ਲਗਭਗ 25 ਹਜ਼ਾਰ ਮੀਟ੍ਰਿਕ ਟਨ ਬੇਲਿੰਗ ਹੋ ਚੁੱਕੀ ਹੈ ਜਿਸ ਨੂੰ ਜਲਦ ਸਟੋਰਏਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਾਂ ਜਿਵੇਂ ਕਿ ਜ਼ੀਰੋ ਟਿਲ ਡਰਿੱਲ, ਐਚਆਰਐਮਬੀ ਪਲੌਗ, ਉਲਟਾਵੇ ਹਲ, ਮਲਚਰ, ਚੌਪਰ ਅਤੇ ਹੈਪੀ ਸੀਡਰਜ਼ ਆਦਿ ਲੋੜੀਂਦੀ ਮਾਤਰਾਂ ਚ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਖੁੱਦ ਤੇ ਹੋਰਨਾਂ ਕਿਸਾਨਾਂ ਨੂੰ ਕਰਨ ਲਈ ਵੀ ਅਧਿਕਾਰੀ ਪ੍ਰੇਰਿਤ ਕਰਨ।
Breking News: ਮਨਪ੍ਰੀਤ ਖੇਮੇ ਨੂੰ ਵੱਡਾ ਝਟਕਾ: ਰਮਨ ਗੋਇਲ ਤੋਂ ਮੇਅਰ ਦੀਆਂ ‘ਪਾਵਰਾਂ’ ਵਾਪਸ ਲਈਆਂ
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡ ਦੇ ਨੰਬਰਦਾਰਾਂ ਦਾ ਵੀ ਪਰਾਲੀ ਪ੍ਰਬੰਧਨ ਚ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਸੁਪਰਸੀਡਰ/ਸਮਾਰਟਸੀਡਰ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਗੁਰਜੀਤ ਸਿੰਘ ਦੇ ਮੋਬਾਇਲ ਨੰਬਰ 90233-22977 ਤੇ ਸੁਖਦੀਪ ਸਿੰਘ ਦੇ ਮੋਬਾਇਲ ਨੰਬਰ 95306-88820 ’ਤੇ ਸੰਪਰਕ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਰੰਤਰ ਕਿਸਾਨਾਂ ਨਾਲ ਰਾਬਤਾ ਰੱਖਦਿਆਂ ਉਨ੍ਹਾਂ ਨੂੰ ਪਰਾਲੀ ਨਾ ਸਾੜ ਕੇ ਇਸ ਦਾ ਉਚਿਤ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ ਦੀ ਪ੍ਰਮੁੱਖ ਇਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਵਿਰੁੱਧ ਪਰਚਾ ਦਰਜ
ਇਸ ਤਹਿਤ ਪਿੰਡਾਂ ਦੇ ਬਹੁਤੇ ਅਗਾਂਹਵਧੂ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤੇ ਕਿਸਾਨ ਇਸ ਗੱਲ ਤੋਂ ਜਾਣੂ ਹੋ ਗਏ ਹਨ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਵਾਰਣ ਨੂੰ ਸੰਭਾਲਣ ਦੀ ਅਤਿ ਜ਼ਰੂਰੀ ਲੋੜ ਹੈ। ਇਸ ਲਈ ਉਹ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜ ਕੇ ਵਾਤਾਵਰਣ ਪੱਖੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਕਿਸਾਨਾਂ ਨੂੰ ਵੀ ਇੰਨ੍ਹਾਂ ਸਫਲ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਵਾਤਾਵਰਣ ਦੇ ਰਾਖੇ ਬਣ ਕੇ ਖੇਤੀਬਾੜੀ ਦਾ ਕਿੱਤਾ ਕਰਨਾ ਚਾਹੀਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ ਤੋਂ ਇਲਾਵਾ ਸਪੈਸ਼ਲ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
Share the post "ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਹੋਰ ਕਿਸਾਨ : ਸ਼ੌਕਤ ਅਹਿਮਦ ਪਰੇ"