ਸੁਖਜਿੰਦਰ ਮਾਨ
ਬਠਿੰਡਾ, 19 ਮਈ: ਬਲਾਕ ਖੇਤੀਬਾੜੀ ਅਫਸਰ ਮੌੜ ਡਾ .ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮੌੜ ਵੱਲੋਂ ਪਿੰਡ ਰਾਏਖਾਨਾ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ. ਜਿਸ ਵਿੱਚ ਪਿੰਡ ਮਾਣਕਖਾਨਾ, ਰਾਏਖਾਨਾ ਅਤੇ ਘਸੋਖਾਨਾ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ। ਕੈਂਪ ਦੌਰਾਨ ਕਿਸਾਨਾਂ ਨੂੰ ਡਾ . ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਫੱਤਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ। ਡਾ .ਅਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਮੌੜ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਉੱਪਰ ਕੀੜੇ ਮਕੌੜਿਆਂ ਖਾਸ ਤੌਰ ਤੇ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਅਤੇ ਖਾਦ ਪ੍ਰਬੰਧਨ ਬਾਰੇ ਤਕਨੀਕੀ ਸੁਝਾਅ ਦਿੱਤੇ ਗਏ। ਅੰਤ ਵਿਚ ਹਰਪ੍ਰੀਤ ਸਿੰਘ ਬੇਲਦਾਰ ਵੱਲੋਂ ਕਿਸਾਨਾਂ ਨੂੰ ਸਾਹਿਤ ਦੀ ਵੰਡ ਕੀਤੀ ਗਈ। ਇਸ ਮੌਕੇ. ਮਲਕੀਤ ਖਾਨ ਸਰਪੰਚ ਰਾਏਖਾਨਾ, ਸੁਖਜੀਤ ਸਿੰਘ ਪੰਚ, ਜਗਸੀਰ ਸਿੰਘ ਪੰਚ, ਹੁਸ਼ਿਆਰ ਸਿੰਘ ਸਾਬਕਾ ਸਰਪੰਚ ਵੀ ਹਾਜ਼ਿਰ ਸਨ।
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਰਾਏਖਾਨਾ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ
26 Views