ਸੁਖਜਿੰਦਰ ਮਾਨ
ਚੰਡੀਗੜ੍ਹ, 12 ਜੂਨ : – ਹਰਿਆਣਾ ਵਿਚ ਪੰਚਕੂਲਾ ਦੇ ਤਾਊ ਦੇਵੀ ਲਾਲ ਖੇਡ ਪਰਿਸਰ ਵੀ 4 ਜੂਨ, 2022 ਤੋਂ ਸ਼ੁਰੂ ਹੋਇਆ ਖੇਡਾਂ ਇੰਡੀਆ ਯੁਥ ਗੇਮਸ 2021 ਹੁਣ ਆਪਣੇ ਚਰਮ ‘ਤੇ ਪਹੁੰਚ ਚੁੱਕਾ ਹਨ ਅਤੇ ਕੱਲ 13 ਜੂਨ, 2022 ਨੂੰ ਇੰਨ੍ਹਾਂ ਖੇਡਾਂ ਦਾ ਸ਼ਾਨਦਾਰ ਰੂਪ ਸਮਾਪਨ ਹੋਵੇਗਾ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰਿਅਮ ਵਿਚ ਕੱਲ ਸ਼ਾਮ ਪੰਜ ਵਜੇ ਤੋਂ ਖੇਲੋ ਇੰਡੀਆ ਯੁਥ ਗੇਮਸ ਦੇ ਸਮਾਪਨ ਸਮਾਰੋਹ ਦਾ ਪ੍ਰਬੰਧ ਕੀਤਾ ਜਾਵੇਗਾ।
ਖੇਲੋ ਇੰਡੀਆ ਯੁਥ ਗੇਮਸ-2021 ਦੇ ਮਸਾਪਨ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਮੁੱਖ ਮਹਿਮਾਨ ਹੋਣਗੇ ਜਦੋਂ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ੍ਰੀ ਅਨੁਰਾਗ ਠਾਕੁਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ‘ਤੇ ਅੰਬਾਲਾ ਤੋਂ ਸਾਂਸਦ ਰਤਨ ਲਾਲ ਕਟਾਰਿਆ, ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ, ਹਰਿਆਣਾ ਵਿਧਾਲਸਭਾ ਦੇ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਨਿਸਿਥ ਪ੍ਰਮਾਣਿਕ ਅਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਲਾਾ ਵੀ ਮੌਜੂਦ ਰਹਿਣਗੇ।
Share the post "ਖੇਲੋ ਇੰਡੀਆ ਯੁਥ ਗੇਮਸ ਦੇ ਸਮਾਪਨ ਮੌਕੇ ‘ਤੇ ਮੁੱਖ ਮਹਿਮਾਨ ਹੋਣਗੇ ਰਾਜਪਾਲ ਬੰਡਾਰੂ ਦੱਤਾਤ੍ਰੇਅ"