ਬਠਿੰਡਾ,21ਨਵੰਬਰ:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਲਾਅ ਵੱਲੋਂ ਉਪ ਕੁਲਪਤੀ ਪ੍ਰੋ. (ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ “ਮੁਫ਼ਤ ਕਾਨੂੰਨੀ ਸਹਾਇਤਾ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਬਠਿੰਡਾ ਸ਼੍ਰੀ ਸੁਰੇਸ਼ ਗੋਇਲ ਨੇ ਬਤੌਰ ਮੁੱਖ ਮਹਿਮਾਨ, ਸਿਵਲ ਜੱਜ ਤਲਵੰਡੀ ਸਾਬੋ ਸ਼੍ਰੀ ਸੁਧੀਰ ਕੁਮਾਰ, ਜੁਡੀਸ਼ੀਅਲ ਮੈਜਿਸਟ੍ਰੇਟ ਤਲਵੰਡੀ ਸਾਬੋ ਮੈਡਮ ਨਵਜੋਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਜੌੜਾਮਾਜਰਾ ਨੂੰ ਅਹਿਮ ਜ਼ਿੰਮੇਵਾਰੀ
ਇਸ ਮੌਕੇ ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਅਤੇ ਪ੍ਰੋ. ਐਨ.ਕੇ. ਗੋਸਾਈਂ ਮਹਿਮਾਨ ਵਜੋਂ ਹਾਜ਼ਰ ਹੋਏ। ਮੁੱਖ ਮਹਿਮਾਨ ਸ਼੍ਰੀ ਸੁਰੇਸ਼ ਗੋਇਲ ਨੇ ਰਾਸ਼ਟਰੀ ਕਾਨੂੰਨੀ ਸੇਵਾ ਅਥਾਰਟੀ ਬਠਿੰਡਾ ਵੱਲੋਂ ਗਰੀਬ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਿਆਂ ਪ੍ਰਾਪਤ ਕਰਨਾ ਹਰ ਨਾਗਰਿਕ ਦਾ ਕਾਨੂੰਨੀ ਹੱਕ ਹੈ। ਡਾ. ਧੀਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੀ.ਕੇ.ਯੂ. ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਰਾਹੀਂ ਆਮ ਪੇਂਡੂ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ‘ਚ ਕੰਮ ਆਉਣ ਵਾਲੀ ਕਾਨੂੰਨੀ ਜਾਣਕਾਰੀ ਮੁਹੱਈਆ ਕਰਵਾਉਣ ਬਾਰੇ ਦੱਸਿਆ।
ਹਾਈਕੋਰਟ ਵਿਚੋਂ ਬਠਿੰਡਾ ਦੀ ਸਾਬਕਾ ਮੇਅਰ ਨੂੰ ਨਹੀਂ ਮਿਲੀ ਰਾਹਤ, ਸਰਕਾਰ ਨੂੰ 20 ਲਈ ਨੋਟਿਸ ਜਾਰੀ
ਉਨ੍ਹਾਂ ਕਿਹਾ ਕਿ ਡੀ.ਐਲ.ਐਸ.ਏ. ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਇਲਾਕਾ ਨਿਵਾਸੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹਮੇਸ਼ਾ ਰਹਿੰਦੀ ਹੈ। ਡਾ. ਔਲਖ ਨੇ ਫ਼ੈਕਲਟੀ ਆਫ਼ ਲਾਅ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਂਦੇ ਜਾਗਰੂਕਤਾ ਕੈਂਪਾਂ ਬਾਰੇ ਦੱਸਿਆ ਅਤੇ ਸਭਨਾਂ ਨੂੰ ਆਪਣੇ ਹੱਕਾਂ ਅਤੇ ਕਰਤੱਵਾਂ ਦੀ ਤਹਿ ਦਿਲੀ ਨਾਲ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਡੀਨ ਡਾ. ਗੁਰਪ੍ਰੀਤ ਕੌਰ ਨੇ ਧੰਨਵਾਦੀ ਭਾਸ਼ਣ ਵਿੱਚ ਜੀ.ਕੇ.ਯੂ. ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਲੋਕ ਅਦਾਲਤਾਂ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਮੁਫ਼ਤ ਕਾਨੂੰਨੀ ਸਹਾਇਤਾ” ਵਿਸ਼ੇ ‘ਤੇ ਕਰਵਾਇਆ ਸੈਮੀਨਾਰ"