30 ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਲਿਆ ਵੱਖ-ਵੱਖ ਮੁਕਾਬਲਿਆਂ ’ਚ ਭਾਗ
ਬਠਿੰਡਾ, 1 ਨਵੰਬਰ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਅੰਤਰ ਸਕੂਲ ਯੁਵਕ ਮੇਲਾ 2023 ਕਰਵਾਇਆ ਗਿਆ,ਜਿਸ ਵਿੱਚ 30 ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਰਵਾਏ ਗਏ ਕਵਿਤਾ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰੂ ਕਾਂਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਲਵਪ੍ਰੀਤ ਸਿੰਘ, ਦੂਜਾ ਸਥਾਨ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਦੀ ਗੁਰਕੀਰਤ ਕੌਰ, ਤੀਜਾ ਸਥਾਨ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲੋ ਦੀ ਤਨਵੀਰ ਕੌਰ, ਕਵਿਸ਼ਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਸਕੂਲ, ਕਮਲਾ ਨਹਿਰੂ ਕਲੋਨੀ ਬਠਿੰਡਾ, ਦੂਜਾ ਸਥਾਨ ਲਿਟਲ ਫਲਾਵਰ ਪਬਲਿਕ ਸਕੂਲ ਬਠਿੰਡਾ, ਤੀਜਾ ਸਥਾਨ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ,
ਮਨਪ੍ਰੀਤ ਬਾਦਲ ਨੇ ਭੁਗਤੀ ਵਿਜੀਲੈਂਸ ਦੀ ਪੇਸ਼ੀ, ਕੇਸ ਸੀਬੀਆਈ ਨੂੰ ਸੌਪਣ ਦੀ ਕੀਤੀ ਮੰਗ
ਦਸਤਾਰ ਮੁਕਾਬਲੇ ਲੜਕੀਆਂ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਸਿਵੀਆਂ ਦੀ ਕੋਮਲਪ੍ਰੀਤ ਕੌਰ, ਦੂਜਾ ਸਥਾਨ ਪ੍ਰਿੰਸਦੀਪ ਕੌਰ, ਦਸਤਾਰ ਜੂਨੀਅਰ ਗਰੁੱਪ ਵਿੱਚ ਪਹਿਲਾ ਸਥਾਨ ਲਿਟਲ ਫਲਾਵਰ ਪਬਲਿਕ ਸਕੂਲ ਬਠਿੰਡਾ ਦੇ ਮਨਿੰਦਰ ਸਿੰਘ, ਦੂਜਾ ਸਥਾਨ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਪ੍ਰਦੀਪ ਸਿੰਘ, ਤੀਜਾ ਸਥਾਨ ਸੈਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਦੇ ਦਿਲਜੀਤ ਸਿੰਘ, ਦਸਤਾਰ ਸੀਨੀਅਰ ਗਰੁੱਪ ਵਿੱਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਥਾਣਾ ਦੇ ਜਸ਼ਨਦੀਪ ਸਿੰਘ, ਦੂਜਾ ਸਥਾਨ ਲਿਟਰ ਫਲਾਵਰ ਪਬਲਿਕ ਸਕੂਲ ਦੇ ਅਰਸ਼ਦੀਪ ਸਿੰਘ, ਤੀਜਾ ਸਥਾਨ ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਦੇ ਕਰਮਵੀਰ ਸਿੰਘ ਨੇ ਹਾਸਿਲ ਕੀਤਾ।ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਸੰਤ ਕਬੀਰ ਕਾਨਵੈਂਟ ਸਕੂਲ ਭੁੱਚੋ ਖੁਰਦ, ਦੂਜਾ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਥਾਣਾ ਤੇ ਤੀਜਾ ਸਥਾਨ ਸੈਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਨੇ ਲਿਆ।
ਇਸ ਮੌਕੇ ਨੈਤਿਕ ਸਿੱਖਿਆ ਇਮਤਿਹਾਨ ਸਕੂਲ (ਸੈਕੰਡਰੀ) ਦੇ 35 ਅਤੇ ਮਿਡਲ ਦੇ 22 ਵਿਦਿਆਰਥੀਆਂ ਨੂੰ ਨਗਦ ਰਾਸ਼ੀ ਤੇ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਲਿਟਲ ਫਲਾਵਰ ਪਬਲਿਕ ਸਕੂਲ ਦੇ ਡਾਇਰੈਕਟਰ,ਪ੍ਰਿੰਸੀਪਲ, ਸਟਾਫ਼, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਰਪ੍ਰਸਤ ਬਲਵੰਤ ਸਿੰਘ ਬਠਿੰਡਾ, ਖੇਤਰ ਪ੍ਰਧਾਨ ਬਲਵੰਤ ਸਿੰਘ ਕਾਲਝਰਾਨੀ, ਖੇਤਰ ਸਕੱਤਰ ਡਾਕਟਰ ਗੁਰਜਿੰਦਰ ਸਿੰਘ ਰੋਮਾਣਾ, ਵਧੀਕ ਸਕੱਤਰ ਇਕਬਾਲ ਸਿੰਘ ਕਾਉਣੀ, ਸੁਰਿੰਦਰ ਪਾਲ ਸਿੰਘ, ਡਾ. ਦਰਸ਼ਨ ਸਿੰਘ ਭੰਮੇ,ਇੰਸ. ਸ਼ਮਸੇਰ ਸਿੰਘ,ਦਰਸ਼ਨ ਗਰਗ , ਊਧਮ ਸਿੰਘ, ਗੁਰਸੇਵਕ ਸਿੰਘ ਚੁੱਘੇ ਖੁਰਦ,ਅਮਨਦੀਪ ਸਿੰਘ, ਜੈਦੀਪ ਸਿੰਘ, ਗੁਲਾਬ ਸਿੰਘ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ।