ਸੁਖਜਿੰਦਰ ਮਾਨ
ਚੰਡੀਗੜ੍ਹ, 7 ਅਕਤੂਬਰ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸੂਬਾ ਵਾਸੀਆਂ ਨੂੰ ਨਰਾਤਿਆਂ ਦੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ੍ਰੀ ਵਿਜ ਨੇ ਅੱਜ ਟਵੀਟ ਕਰਦੇ ਹੋਏ ਕਿਹਾ ਕਿ ਨਰਾਤਿਆਂ ਦੀ ਸ਼ੁਭਕਾਮਨਾਵਾਂ ਮੰਦਿਰਾਂ ਵਿਚ ਜਾਣ ਸੀਸ ਝੁਕਾਉਣ ਪਰ ਕੋਰੋਨਾ ਦੇ ਨਿਯਮਾ ਨੂੰ ਜਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਨਰਾਤਿਆਂ ਦੌਰਾਨ ਰਾਜ ਦੇ ਦੋ ਮੁੱਖ ਤੇ ਪ੍ਰਸਿੱਧ ਮੰਦਿਰਾਂ ਜਿਵੇਂ ਕਿ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਿਰ ਅਤੇ ਗੁਰੂਗ੍ਰਾਮ ਦੇ ਮਾਤਾ ਸ਼ੀਤਲਾ ਦੇਵੀ ਮੰਦਿਰ ਵਿਚ ਵੈਕਸੀਨੇਸ਼ਨ ਦੀ ਵਿਸ਼ੇਸ਼ ਵਿਵਸਥਾ ਕੀਤੀ ਹੋਈ ਹੈ ਤਾਂ ਜੋ ਜਿਨ੍ਹਾਂ ਲੋਕਾਂ ਨੂੰ ਕੋਵਿਡ ਦੀ ਪਹਿਲੀ ਜਾਂ ਦੂਜੀ ਡੋਜ ਨਹੀਂ ਲੱਗੀ ਹੈ, ਉਨ੍ਹਾਂ ਨੇ ਵੈਕਸੀਨ ਦੀ ਡੋਜ ਲਗਾਈ ਜਾ ਸਕੇ। ਉਨ੍ਹਾਂ ਨੇ ਦਸਿਆ ਕਿ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਿਰ ਵਿਚ ਨਰਾਤਿਆਂ ਦੌਰਾਨ ਯਾਨੀ 7 ਅਕਤੂਬਰ ਤੋਂ 14 ਅਕਤੂਬਰ ਤਕ ਸਵੇਰੇ 5 ਵਜੇ ਤੋਂ ਰਾਤ 10 ਵਜੇ ਤਕ ਵੈਕਸੀਨੇਸ਼ਨ ਦੀ ਵਿਵਸਥਾ ਰਹੇਗੀ, ਜਿਸ ਵਿਚ ਕੋਵੈਕਸਿਨ ਅਤੇ ਕੋਵੀਸ਼ੀਲਡ ਵੈਕਸਿਨ ਉਪਲਬਧ ਰਹੇਗੀ। ਇਸੀ ਤਰ੍ਹਾ, ਗੁਰੁਗ੍ਰਾਮ ਦੇ ਮਾਤਾ ਸ਼ੀਤਲਾ ਦੇਵੀ ਮੰਦਿਰ ਵਿਚ ਨਰਾਤਿਆਂ ਦੌਰਾਨ ਸਵੇਰੇ 6 ਵਜੇ ਤੋਂ ਰਾਤ 10 ਵਜੇ ਤਕ ਵੈਕਸੀਨੇਸ਼ਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਭੀੜਭਾੜ ਵਾਲੇ ਖੇਤਰਾਂ ਜਿਵੇਂ ਕਿ ਬੱਸ ਅੱਡੇ ਅਤੇ ਮੁੱਖ ਬਾਜਾਰਾਂ ਵਿਚ ਵੈਕਸੀਨੇਸ਼ਨ ਦੀ ਵਿਵਸਥਾ ਕੀਤੀ ਜਾਂਦੀ ਹੈ ਅਤੇ ਵਿਸ਼ੇਸ਼ ਮੁਹਿੰਮ ਚਲਾਈ ਜਾਂਦੀ ਹੈ।
Share the post "ਗ੍ਰਹਿ ਮੰਤਰੀ ਅਨਿਲ ਵਿਜ ਨੇ ਸੂਬਾ ਵਾਸੀਆਂ ਨੂੰ ਨਰਾਤਿਆਂ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ"