ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨ ਦੀ ਅਰਜ਼ੀ ਰੱਦ ਕਰਨ ਅਤੇ ਚੰਡੀਗੜ੍ਹ ਪੰਜਾਬ ਨੁੰ ਦੇਣ ਦੀ ਸਿਫਾਰਸ਼ ਕਰਨ ਲਈ ਆਖਿਆ
ਅਕਾਲੀ ਦਲ ਨੇ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਬਰਖ਼ਾਸਤਗੀ ਮੰਗੀ ਕਿਉਂਕਿ ਉਹ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋਏ ਅਤੇ ਕਿਹਾ ਕਿ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਮਾਲਕਾਂ ਤੋਂ ਧੱਕੇ ਨਾਲ ਪੰਚਾਇਤਾਂ ਦੇ ਨਾਂ ਨਾ ਲੁਆਈ ਜਾਵੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾ ਸਕਦਾ ਹੈ।ਸ: ਬਾਦਲ, ਜਿਹਨਾਂ ਦੇ ਨਾਲ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲ ਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਹਨਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦਾ ਪਸਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਵਿਚ ਨਿਰੰਤਰ ਵਾਧਾ ਹੋਰਿਹਾ ਹੈ। ਇਸ ਕਾਰਲ ਸੂਬੇ ਤੋਂ ਪੂੰਜੀ ਬਾਹਰ ਆ ਰਹੀਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ।
Share the post "ਚੰਡੀਗੜ੍ਹ ’ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਮਿਲੇ ਰਾਜਪਾਲ ਨੂੰ"