ਕਿਹਾ, ਕੋਈ ਵੀ ਯੋਗ ਲਾਭਪਾਤਰੀ ਬਿਨਾਂ ਛੱਤ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਆਰਥਿਕ ਤੌਰ ਤੇ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਤਪਰ ਹੈ। ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਇੱਕ ਲੋੜਵੰਦ ਪਰਿਵਾਰ ਦੇ ਸਿਰ ਤੇ ਛੱਤ ਹੋਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜ ਪੱਧਰੀ ਵੀਡੀਓ ਕੰਨਫ਼ਰੰਸ ਉਪਰੰਤ ਜ਼ਿਲ੍ਹੇ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਬੰਧੋਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਗਿੱਲ ਦੱਸਿਆ ਕਿ ‘‘ਪ੍ਰਧਾਨ ਮੰਤਰੀ ਆਵਾਸ ਯੋਜਨਾ’’ ਤਹਿਤ ‘‘ਹਰ ਇੱਕ ਲਈ ਮਕਾਨ’’ ਅਧੀਨ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਸਦਕਾ ਨਗਰ ਨਿਗਮ ਬਠਿੰਡਾ ਵਲੋਂ ਜ਼ਿਲ੍ਹੇ ਦੇ 2285 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਤੇ ਉਨ੍ਹਾਂ ਦੇ ਨਵੀਨੀਕਰਨ ਲਈ 651.198 ਲੱਖ ਰੁਪਏ ਦਿੱਤੇ ਜਾਣਗੇ।ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋੜਵੰਦ ਲੋਕਾਂ ਨੂੰ ਰਹਿਣ ਲਈ ਆਪਣੀ ਛੱਤ ਤੇ ਆਪਣਾ ਘਰ ਪ੍ਰਦਾਨ ਕਰਕੇ ਅਜਿਹੀ ਨਿਵੇਕਲੀ ਪਹਿਲਕਦਮੀ ਅਤੇ ਇਤਿਹਾਸਕ ਫੈਸਲੇ ਲੈਣ ਵਾਲੀ ਪਹਿਲੀ ਮੋਹਰੀ ਸਰਕਾਰ ਹੈ। ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਲੋੜਵੰਦ ਤੇ ਬੇਘਰੇ ਲੋਕਾਂ ਨੂੰ ਘਰਾਂ ਦਾ ਨਵੀਨੀਕਰਨ ਕਰਨ ਲਈ 1 ਲੱਖ 75 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਮੁਹੱਈਆ ਕਰਵਾਏ ਜਾਣਗੇ। ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਉਹ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਸਿਰ ‘ਤੇ ਪੱਕੀ ਛੱਤ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਸ. ਗਿੱਲ ਨੇ ਕਿਹਾ ਕਿ ਨਗਰ ਨਿਗਮ ਬਠਿੰਡਾ ਵਲੋਂ 342.19 ਲੱਖ ਰੁਪਏ ਦੀ ਰਾਸ਼ੀ 724 ਬੇਘਰਾਂ ਤੇ ਲੋੜਵੰਦ ਲੋਕਾਂ ਨੂੰ ਘਰਾਂ ਦੇ ਨਵੀਨੀਕਰਨ ਲਈ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਮੇਅਰ ਸ਼੍ਰੀਮਤੀ ਰਮਨ ਗੋਇਲ, ਕਮਿਸ਼ਨਰ ਰਾਹੁਲ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਅਤੇ ਲਾਭਪਾਤਰੀ ਆਦਿ ਹਾਜ਼ਰ ਸਨ।
Share the post "ਜ਼ਿਲ੍ਹੇ ਦੇ 2285 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਤੇ ਨਵੀਨੀਕਰਨ ਲਈ ਦਿੱਤੇ ਜਾਣਗੇ 651 ਲੱਖ ਰੁਪਏ : ਜਗਰੂਪ ਸਿੰਘ ਗਿੱਲ"