ਸੁਖਜਿੰਦਰ ਮਾਨ
ਬਠਿੰਡਾ, 31 ਅਕਤੂੁਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀ ਸੁਮਿਤ ਮਲਹੋਤਰਾ ਦੀ ਅਗਵਾਈ ਹੇਠ 31 ਅਕਤੂਬਰ ਤੋਂ ਲੈ ਕੇ 13 ਨਵੰਬਰ ਤੱਕ ਨਾਗਰਿਕਾਂ ਨੂੰ ਕਾਨੂੰਨੀ ਜਾਗਰੂਰਤਾ ਮੁਹਿੰਮ ਤਹਿਤ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਸੁਮੀਤ ਮਲਹੋਤਰਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਜ ਦੇ ਦੱਬੇ ਕੁਚਲੇ ਵਰਗਾਂ ਜਿਵੇਂ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਬੱਚਿਆਂ ਆਦਿ ਨੂੰ ਉਹਨਾਂ ਖਿਲਾਫ ਹੋ ਰਹੇ ਕਿਸੇ ਵੀ ਪ੍ਰਕਾਰ ਦੇ ਜੁਲਮਾਂ ਖਿਲਾਫ ਕਾਨੂੰਨੀ ਲੜਾਈ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮੁਫਤ ਕਾਨੂੰਨੀ ਸਹਾਇਤਾ ਦੇ ਰੂਪ ਵਿੱਚ ਮੁਫਤ ਸਲਾਹ,ਕੇਸ ਦੀ ਚਾਰਾਜੋਈ ਲਈ ਮੁਫਤ ਵਕੀਲ ਅਤੇ ਬਲਾਤਕਾਰ, ਤੇਜਾਬੀ ਹਮਲੇ, ਜਿਣਸੀ ਹਿੰਸਾ ਆਦਿ ਵਰਗੇ ਜੁਰਮਾਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਵੀ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦੀ ਹੋਰ ਸਹਾਇਤਾ ਲਈ ਟੋਲ ਫਰੀ ਨੰਬਰ 1968 ਉਪਰ ਸੰਪਰਕ ਕੀਤਾ ਜਾ ਸਕਾਦਾ ਹੈ। ਇਸ ਮੌਕੇ ਉਪਰ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਜਾਣਕਾਰੀ ਦਿੱਤੀ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਮੌਕੇ ਉਪਰ ਸਮੂਹ ਜੱਜ ਸਾਹਿਬਾਨ, ਬਠਿੰਡਾ ਕਾਲਜ ਆਫ ਲਾਅ ਦੇ ਵਿਦਿਆਰਥੀ, ਬਾਰ ਐਸੋੋਈਏਸ਼ਨ ਦੇ ਪ੍ਰਧਾਨ ਸ੍ਰੀ ਵਰਿੰਦਰ ਸ਼ਰਮਾ ਅਤੇ ਬਾਕੀ ਅਹੁਦੇਦਾਰ ਅਤੇ ਜ਼ਿਲ੍ਹਾ ਬਠਿੰਡਾ ਦੇ ਸੋਸ਼ਲ ਵਰਕਰ ਵੀ ਮੌਜੂਦ ਸਨ।
ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
9 Views