Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

9 Views

ਕੈਬਨਿਟ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਸਮੂਲੀਅਤ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਨਵੰਬਰ: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਅਜ ਦਿਨ ਸੋਮਵਾਰ ਨੂੰ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਰਾਜ ਵਿੱਚ ਹੋਣ ਜਾ ਰਿਹਾ ਹੈ।
ਕੈਬਨਿਟ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿੱਥੇ ਸੂਬਾ ਵਿਸ਼ਵ ਸੂਬਾ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਵੀ ਹੁਲਾਰਾ ਮਿਲਣ ਦੀ ਸੰਭਾਵਨਾ ਹੈ।
ਉਹਨਾਂ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਦਿੰਦੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇਗਾ ਉਹ ਕੇਵਲ ਪ੍ਰੋਗਰਾਮ ਲਈ ਨਹੀਂ, ਬਲਕਿ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਮਜ਼ਬੂਤ ਅਤੇ ਹੰਢਣਸਾਰ ਕੰਮ ਹੋਣਗੇ। ਉਹਨਾਂ ਦੱਸਿਆ ਕਿ ਕੀਤੇ ਜਾਣ ਵਾਲੇ ਕੰਮਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੇ ਕੰਮ, ਗਰੀਨ ਬੈਲਟ ਬਨਾਉਣਾ, ਗੋਲਡਨ ਗੇਟ ਨੂੰ ਰੰਗ ਕਰਨਾ, ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮ ਵਿੱਚ ਸੁਧਾਰ, ਸਾਇਨੇਜ ਬੋਰਡ ਲਗਾਉਣਾ,ਬਿਜਲੀ ਤੇ ਟਰੈਫਿਕ ਲਾਈਟਾਂ ਦੇ ਕੰਮ ਸ਼ਾਮਲ ਹਨ। ਕੈਬਨਿਟ ਸਬ ਕਮੇਟੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਹੀਲੇ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Related posts

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

punjabusernewssite

ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ

punjabusernewssite

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਸੂਬੇ ਵਿੱਚ ਅਪਰਾਧ ਦੀ ਸਮੀਖਿਆ ਲਈ ਕੀਤੀ ਮੀਟਿੰਗ

punjabusernewssite