ਟਰਾਂਸਪੋਰਟਰਾਂ ਨੇ ਡੀਸੀ ਨੂੰ ਸਹਾਇਕ ਆਰਟੀਏ ਨਿਯੁਕਤ ਕਰਨ ਦਾ ਦਿੱਤਾ ਸੁਝਾਅ
ਡੀਸੀ ਨੇ ਇਕ ਹਫ਼ਤੇ ਵਿਚ ਟਰਾਂਸਪੋਰਟਰਾਂ ਦੀ ਮੰਗ ਪੂਰੀ ਕਰਨ ਦਾ ਦਿੱਤਾ ਭਰੋਸਾ
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ: ਆਰਟੀਏ ਦਫ਼ਤਰ ਵਿਚ ਕੰਮ ਧੰਦੇ ਨਾ ਹੋਣ ਤੋਂ ਅੱਕੇ ਟਰਾਂਸਪੋਰਟਰਾਂ ਨੇ ਆਰਟੀਏ ਵਿਰੁੱਧ ਮੋਰਚਾ ਖੋਲ੍ਹਦਿਆਂ ਡਿਪਟੀ ਕਮਿਸ਼ਨਰ ਨੂੰ ਸਹਾਇਕ ਆਰ ਟੀ ਏ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਵੱਡੀ ਗਿਣਤੀ ਚ ਇਕੱਠੇ ਹੋਏ ਟਰਾਂਸਪੋਰਟਰਾਂ ਨੇ ਪ੍ਰਾਈਵੇਟ ਬੱਸ ਅਪਰੇਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ।
‘ਵਨ ਨੇਸ਼ਨ, ਵਨ ਇਲੈਕਸ਼ਨ’ ਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਖਬੀਰ ਬਾਦਲ ਨੇ ਠਹਿਰਾਇਆ ਸਹੀ
ਇਸ ਮੌਕੇ ਪ੍ਰਾਈਵੇਟ ਬੱਸ ਅਪਰੇਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਡੀਸੀ ਨੂੰ ਦੱਸਿਆ ਕਿ ਆਰਟੀਏ ਵੱਲੋਂ ਇੱਥੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਆਮ ਲੋਕਾਂ ਦੇ ਨਾਲ ਨਾਲ ਟਰਾਂਸਪੋਰਟਰਾਂ ਪ੍ਰੇਸ਼ਾਨ ਹਨ। ਉਨ੍ਹਾਂ ਡੀਸੀ ਨੂੰ ਸੁਝਾਅ ਦਿੱਤਾ ਕਿ ਦਫ਼ਤਰ ਵਿਚ ਸਹਾਇਕ ਆਰਟੀਏ. ਦੀ ਨਿਯੁਕਤੀ ਕੀਤੀ ਜਾਵੇ। ਇਸ ‘ਤੇ ਡੀਸੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੰਗ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣਗੇ।
ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਰੱਚੀ ਜਾ ਰਹੀ ਵੱਡੀ ਸਾਜਿਸ਼, CM ਮਾਨ ਨੂੰ ਮਿਲੀ ਧਮਕੀ
ਇਸ ਮੌਕੇ ਟਰਾਂਸਪੋਰਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਵਿਚ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪੰਜਾਬ ਦੇ ਚੀਫ਼ ਸੈਕਟਰੀ ਨੂੰ ਮੰਗ ਪੱਤਰ ਦੇ ਕੇ ਆਰਟੀਏ ਖਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਇਸ ਦੌਰਾਨ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਸਮੂਹ ਟਰਾਂਸਪੋਰਟਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਲੋਕਾਂ ਨੇ ਆਰਟੀਏ ਦਫ਼ਤਰ ਵਿੱਚ ਆਪਣੇ ਰੁਟੀਨ ਦੇ ਕੰਮ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਵੀ ਜ਼ਿਕਰ ਕੀਤਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ
ਐਸੋਸੀਏਸ਼ਨ ਦੇ ਪ੍ਰਧਾਨ ਨਰਪਿੰਦਰ ਸਿੰਘ ਰਵੀ ਜਲਾਲ ਨੇ ਦੱਸਿਆ ਕਿ ਉਹ ਬੱਸਾਂ ਦੇ ਪਰਮਿਟ ਲੈਣ ਤੋਂ ਇਲਾਵਾ ਹੋਰ ਕੰਮ ਕਰਵਾਉਣ ਲਈ ਪਿਛਲੇ ਛੇ ਮਹੀਨਿਆਂ ਤੋਂ ਇੱਥੇ ਚੱਕਰ ਕੱਟ ਰਹੇ ਹਨ। ਜਦਕਿ ਇਨ੍ਹਾਂ ਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਪਰ ਆਰਟੀਏ ਦੀ ਆਈਡੀ ਤੋਂ ਮਨਜ਼ੂਰੀ ਨਹੀਂ ਮਿਲ ਰਹੀ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਉਹ ਆਪਣਾ ਕੰਮ ਬੰਦ ਕਰਕੇ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਗੇ।
‘ਕੌਣ ਬਣੇਗਾ ਕਰੋੜਪਤੀ 15’ ਟੀਵੀ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਜਿਤੇ 1 ਕਰੋੜ ਰੁਪਏ, ਹੁਣ 7 ਕਰੋੜ ਤੋਂ ਇਕ ਸਵਾਲ ਦੂਰ
ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਆਰਟੀਏ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਨੂੰ ਕੋਈ ਹੱਲ ਨਹੀਂ ਕੀਤਾ, ਜਿਸ ਕਾਰਨ ਹੁਣ ਡੀਸੀ ਨੂੰ ਮਿਲ ਕੇ ਇੱਥੇ ਸਹਾਇਕ ਆਰਟੀਏ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਸਲੇ ਦਾ ਹੱਲ ਨਾ ਹੋਇਆ ਤਾਂ ਫ਼ਿਰ ਟਰਾਂਸਪੋਰਟਰਾਂ ਤੇ ਟਰੱਕ ਯੂਨੀਅਨਾਂ ਨੂੰ ਨਾਲ ਲੈ ਕੇ ਆਰਟੀਓ ਦਫ਼ਤਰ ਦਾ ਘਿਰਾਓ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।